ਨਵੀਂ ਦਿੱਲੀ: ਪ੍ਰਧਾਨਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਅਟਲ ਭੂਜਲ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸਦੇ ਨਾਲ ਹੀ ਪੀਐਮ ਮੋਦੀ ਨੇ ਅਟਲ ਟਨਲ ਦਾ ਵੀ ਉਦਘਾਟਨ ਕੀਤਾ।
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ 95ਵਾਂ ਜਨਮ ਦਿਨ ਹੈ। ਇਸ ਮੌਕੇ 'ਤੇ ਪੀਐਮ ਮੋਦੀ ਨੇ ਵੱਖ-ਵੱਖ ਯੋਜਨਾਵਾਂ ਦੀ ਸ਼ੁਰੂਆਤ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਯਾਦ ਕਰ ਰਹੇ ਹਨ।
ਇਸ ਦੇ ਨਾਲ ਹੀ ਅੱਜ ਰਾਜਧਾਨੀ ਦਿੱਲੀ ਦੇ ਵਿਗਿਆਨ ਭਵਨ 'ਚ ਪੀਐਮ ਮੋਦੀ ਨੇ ਕਿਹਾ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ 'ਤੇ ਕੇਂਦਰ ਸਰਕਾਰ ਵਲੋਂ ਅਟਲ ਭੂਜਲ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ 8000 ਤੋਂ ਵਧੇਰੇ ਪਿੰਡਾਂ 'ਚ ਪੀਣ ਦਾ ਪਾਣੀ ਪਹੁੰਚਾਇਆ ਜਾਵੇਗਾ।
ਇਹ ਵੀ ਪੜੋ: ਰਾਜਨੇਤਾ ਹੋਣ ਦੇ ਨਾਲ-ਨਾਲ ਬਿਹਤਰੀਨ ਕਵੀ ਤੇ ਲੇਖਕ ਵੀ ਸਨ ਅਟਲ ਬਿਹਾਰੀ ਵਾਜਪਾਈ
ਉਨ੍ਹਾਂ ਨੇ ਕਿਹਾ ਕਿ ਪਾਣੀ ਦਾ ਵਿਸ਼ਾ ਅਟਲ ਜੀ ਦੇ ਲਈ ਬਹੁਤ ਮਹੱਤਵਪੂਰਣ ਸੀ, ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਸੀ। ਅਟਲ ਜਲ ਯੋਜਨਾ ਹੋਵੇ ਜਾ ਫਿਰ ਜਲ ਜੀਵਨ ਮਿਸ਼ਨ ਨਾਲ ਜੁੜੀ ਗਾਈਡਲਾਈਨਜ਼, ਇਹ 2024 ਤੱਕ ਦੇਸ਼ ਦੇ ਹਰ ਘਰ ਤੱਕ ਪਾਈ ਪਹੁੰਚਾਣ ਲਈ ਇੱਕ ਵੱਡਾ ਕਦਮ ਹੈ।
ਇਕ ਪਾਸੇ ਜਲ ਜੀਵਨ ਮਿਸ਼ਨ ਹੈ, ਜੋ ਹਰ ਘਰ ਤੱ ਪਾਈਪ ਨਾਲ ਪਾਈ ਪਹੁੰਚਾਉਣ ਦਾ ਕੰਮ ਕਰੇਗਾ ਅਤੇ ਦੂਜੇ ਪਾਸੇ ਅਟਲ ਜਲ ਯੋਜਨਾ ਹੈ, ਉਨ੍ਹਾਂ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਵੇਗੀ ਜਿੱਥੇ ਪਾਣੀ ਬਹੁਤ ਥੱਲੇ ਚਲਾ ਗਿਆ ਹੈ।
ਅੱਜ ਦੇਸ਼ ਦੇ ਲਈ ਬਹੁਤ ਮਹੱਤਵਪੂਰਣ ਇੱਕ ਵੱਡੀ ਯੋਜਨਾ ਦਾ ਨਾਮ ਅਟਲ ਜੀ ਨੂੰ ਸਮਰਪਿਤ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਨੂੰ ਲਦਾਖ ਅਤੇ ਜੰਮੂ-ਕਸ਼ਮੀਰ ਨਾਲ ਜੋੜਨ ਵਾਲੀ, ਮਨਾਲੀ ਤੋਂ ਲੇਹ ਨਾਲ ਜੋੜਨ ਵਾਲੀ, ਰੋਹਤਗ ਟਨਲ, ਹੁਣ ਅਟਲ ਟਨਲ ਦੇ ਨਾਮ ਨਾਲ ਜਾਣੀ ਜਾਵੇਗੀ।