ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ "ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼" ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਓਡੀਸ਼ਾ ਵਿੱਚ ਨਵਾਂ ਇਤਿਹਾਸ ਰਚਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਅੱਜ ਤੋਂ ਸ਼ੁਰੂਆਤ ਹੋ ਰਹੀ ਹੈ।
ਪੀਐਮ ਮੋਦੀ ਨੇ ਭਾਰਤ ਦੇ ਇਤਿਹਾਸ 'ਚ ਪਹਿਲੇ ‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼’ ਦੀ ਕੀਤੀ ਸ਼ੁਰੂਆਤ ਉਨ੍ਹਾਂ ਨੇ ਕਿਹਾ, "ਮੈਂ ਤਕਨਾਲੋਜੀ ਦੇ ਜ਼ਰੀਏ ਤੁਹਾਡੇ ਨਾਲ ਜੁੜ ਰਿਹਾ ਹਾਂ, ਪਰ ਉੱਥੇ ਜੋ ਮਾਹੌਲ, ਜੋਸ਼, ਜਨੂੰਨ, ਉਰਜਾ ਹੈ, ਮੈਂ ਇਸਦਾ ਅਨੁਭਵ ਕਰ ਸਕਦਾ ਹਾਂ।"
ਪੀਐਮ ਮੋਦੀ ਨੇ ਭਾਰਤ ਦੇ ਇਤਿਹਾਸ 'ਚ ਪਹਿਲੇ ‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼’ ਦੀ ਕੀਤੀ ਸ਼ੁਰੂਆਤ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤੁਹਾਡੇ ਸਾਹਮਣੇ ਟੀਚਾ 200 ਤੋਂ ਵੱਧ ਸੋਨੇ ਦੇ ਤਗਮੇ ਜਿੱਤਣਾ ਦਾ ਹੈ ਹੀ, ਸਭ ਤੋਂ ਮਹੱਤਵਪੂਰਨ ਆਪਣੇ ਪ੍ਰਦਰਸ਼ ਵਿੱਚ ਸੁਧਾਰ, ਆਪਣੇ ਖੁਦ ਦੀ ਸਮਰਥਾ ਨੂੰ ਹੋਰ ਉੱਚਾ ਚੁੱਕਣਾ ਹੈ। ਭੁਵਨੇਸ਼ਵਰ ਤੁਸੀਂ ਇੱਕ ਦੂਜੇ ਨਾਲ ਮੁਕਾਬਲਾ ਕਰ ਰਹੇ ਹੋ ਅਤੇ ਆਪਣੇ ਨਾਲ ਵੀ ਮੁਕਾਬਲਾ ਕਰ ਰਹੇ ਹੋ।
ਪੀਐਮ ਮੋਦੀ ਨੇ ਭਾਰਤ ਦੇ ਇਤਿਹਾਸ 'ਚ ਪਹਿਲੇ ‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼’ ਦੀ ਕੀਤੀ ਸ਼ੁਰੂਆਤ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ ਪੰਜ-ਛੇ ਸਾਲਾਂ ਤੋਂ, ਭਾਰਤ ਵਿੱਚ ਖੇਡਾਂ ਦੇ ਪ੍ਰਸਾਰ ਅਤੇ ਭਾਗੀਦਾਰੀ ਲਈ ਇਮਾਨਦਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪ੍ਰਤਿਭਾ ਦੀ ਪਛਾਣ, ਸਿਖਲਾਈ ਜਾਂ ਚੋਣ ਪ੍ਰਕਿਰਿਆ ਹੋਵੇ, ਪਾਰਦਰਸ਼ਤਾ ਨੂੰ ਹਰ ਜਗ੍ਹਾ ਉਤਸ਼ਾਹਤ ਕੀਤਾ ਜਾ ਰਿਹਾ ਹੈ।
ਪੀਐਮ ਮੋਦੀ ਨੇ ਭਾਰਤ ਦੇ ਇਤਿਹਾਸ 'ਚ ਪਹਿਲੇ ‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼’ ਦੀ ਕੀਤੀ ਸ਼ੁਰੂਆਤ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਖਿਡਾਰੀ ਨੂੰ ਸਿਰਫ਼ ਆਪਣੇ ਵਧੀਆ ਪ੍ਰਦਰਸ਼ਨ 'ਤੇ ਧਿਆਨ ਦੇਣਾ ਚਾਹੀਦਾ ਹੈ, ਬਾਕੀ ਚਿੰਤਾ ਦੇਸ਼ ਕਰ ਰਿਹਾ ਹੈ। ਕੋਸ਼ਿਸ਼ ਇਹ ਹੈ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਾਧਾ ਹੋਣਾ ਚਾਹੀਦਾ ਹੈ। ਸਾਡੇ ਨੌਜਵਾਨਾ ਲਈ, ਸਾਡੇ ਖਿਡਾਰੀ ਹਰ ਕਿਸਮ ਦੇ ਕੈਰੀਅਰ ਲਈ ਫਿੱਟ ਹੋਣੇ ਚਾਹੀਦੇ ਹਨ, ਇਸ ਲਈ ਰਾਸ਼ਟਰੀ ਖੇਡ ਯੂਨੀਵਰਸਿਟੀ ਵਰਗੇ ਸੰਸਥਾਵਾਂ ਬਣੀਆਂ ਜਾ ਰਹੀਆਂ ਹਨ।