ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਜਿੱਤਣ ਲਈ ਵਧਾਈ ਸੰਦੇਸ਼ ਦਿੱਤਾ ਸੀ, ਜਿਸਦਾ ਪੀਐਮ ਮੋਦੀ ਨੇ ਹੁਣ ਜਵਾਬ ਦਿੱਤਾ ਹੈ। ਇਸ ਵਿਚ ਪੀਐਮ ਮੋਦੀ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਸੁਧਾਰ ਹੋ ਸਕਦਾ ਹੈ, ਜੇਕਰ ਪਾਕਿਸਤਾਨ ਅੱਤਵਾਦ ਵਿਰੁੱਧ ਠੋਸ ਕਾਰਵਾਈ ਕਰੇ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਜਵਾਬ ਪੱਤਰ 'ਚ ਕਰਤਾਰਪੁਰ ਲਾਂਘਾ ਬਾਰੇ ਇਮਰਾਨ ਖ਼ਾਨ ਨਾਲ ਗੱਲ ਕੀਤੀ ਹੈ। ਮੋਦੀ ਨੇ ਕਰਤਾਰਪੁਰ ਲਾਂਘੇ ਪ੍ਰਤੀ ਭਾਰਤ ਦੀ ਵਚਨਬੱਧਤਾ ਦੁਹਰਾਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵਿਸ਼ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੱਰਤ ਵਿਚ ਲਿਖਿਆ ਹੈ ਕਿ ਭਾਰਤ ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੰਮ ਜਾਰੀ ਰੱਖੇਗਾ।