ਪੰਜਾਬ

punjab

By

Published : Sep 20, 2020, 7:17 AM IST

ETV Bharat / bharat

ਇੱਕ ਵਾਰ ਫਿਰ ਪੀਐਮ ਮੋਦੀ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ, ਕੋਰੋਨਾ ਸਬੰਧੀ ਹੋਵੇਗੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਸਤੰਬਰ ਨੂੰ 7 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬੈਠਕ ਕਰਨਗੇ।

ਪੀਐਮ ਮੋਦੀ
ਪੀਐਮ ਮੋਦੀ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨ-ਬ-ਦਿਨ ਵਧਦੇ ਹੀ ਜਾ ਰਹੇ ਹਨ। ਕੇਂਦਰ ਤੇ ਸੂਬਾ ਸਰਕਾਰਾਂ ਦੀ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਵੀ ਹਰ ਦਿਨ ਨਵੇਂ ਕੇਸਾਂ ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰਾ ਵੱਧ ਰਹੀ ਹੈ।

ਹਾਲਾਂਕਿ ਇਲਾਜ ਨਾਲ ਠੀਕ ਹੋਣ ਵਾਲਿਆਂ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਾਫ਼ੀ ਵਾਧਾ ਹੋਇਆ ਜੋ ਭਾਰਤ ਦੇ ਲਈ ਇੱਕ ਚੰਗੀ ਖ਼ਬਰ ਹੈ। ਇਨ੍ਹਾਂ ਵਿਚਕਾਰ ਇੱਕ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੇਤੀ ਹੀ ਦੇਸ਼ ਦੇ 7 ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਦੇ ਮੁੱਦੇ 'ਤੇ ਇੱਕ ਵਾਰ ਫਿਰ ਚਰਚਾ ਕਰਨ ਵਾਲੇ ਹਨ।

ਸੰਭਾਵਨਾ ਜਤਾਈ ਜਾ ਰਹੀ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ 7 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਵਾਇਰਸ ਦੀ ਲਾਗ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਮੀਟਿੰਗ ਕਰਨਗੇ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਅਤੇ ਦੇਸ਼ ਦੇ 7 ਰਾਜਾਂ ਦਰਮਿਆਨ ਇਹ ਬੈਠਕ 23 ਸਤੰਬਰ ਨੂੰ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਸਕਦੇ ਹਨ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਖਰੀ ਕੋਵਿਡ-19 ਦੀ ਸਮੀਖਿਆ ਮੀਟਿੰਗ 11 ਅਗਸਤ ਨੂੰ ਮੁੱਖ ਮੰਤਰੀਆਂ ਅਤੇ 10 ਸਭ ਤੋਂ ਪ੍ਰਭਾਵਤ ਰਾਜਾਂ ਦੇ ਨੁਮਾਇੰਦਿਆਂ ਨਾਲ ਹੋਈ ਸੀ। ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਮੋਦੀ ਦੀ ਸਮੀਖਿਆ ਬੈਠਕ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।

ABOUT THE AUTHOR

...view details