ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 16 ਤੋਂ 18 ਮਾਰਚ ਤੱਕ ਬੰਗਲਾਦੇਸ਼ ਦੌਰੇ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਚਾਲੇ ਕਈ ਦੁਵੱਲੇ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਦੀ ਉਮੀਦ ਹੈ।
ਢਾਕਾ ਟ੍ਰਿਬਿਊਨ ਨੇ ਕਈ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ 18 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਰਸਮੀ ਗੱਲਬਾਤ ਦੌਰਾਨ ਕਈ ਦੁਵੱਲੇ ਮੁੱਦਿਆਂ ‘ਤੇ ਵਿਚਾਰ ਕੀਤੇ ਜਾਣ ਦੀ ਉਮੀਦ ਹੈ।