ਨਵੀਂ ਦਿੱਲੀ: ਭਾਰਤ-ਚੀਨ ਦੀ ਸਰਹੱਦ 'ਤੇ ਹੋਈ ਹਿੰਸਕ ਝੜਪ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬੈਠਕ ਕੀਤੀ। ਬੈਠਕ ਦੌਰਾਨ ਦੋਵਾਂ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ। ਇਹ ਬੈਠਕ ਲਗਭਗ ਅੱਧਾ ਘੰਟਾ ਚੱਲੀ। ਬੈਠਕ ਸੰਬੰਧੀ ਜਾਣਕਾਰੀ ਰਾਸ਼ਟਰਪਤੀ ਭਵਨ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਸਾਂਝੀ ਕੀਤੀ ਗਈ ਹੈ।
ਭਾਰਤ-ਚੀਨ ਸਰਹੱਦੀ ਵਿਵਾਦ: ਪੀਐਮ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਐਤਵਾਰ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹੱਤਤਾ ਦੇ ਮੁੱਦਿਆਂ 'ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਸਾਂਝੀ ਕੀਤੀ ਗਈ ਹੈ।
ਭਾਰਤ-ਚੀਨ ਸਰਹੱਦੀ ਵਿਵਾਦ: ਪੀਐਮ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
ਇਸ ਦੌਰਾਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਟਵੀਟ ਕੀਤਾ ਅਤੇ ਕਿਹਾ ਕਿ ਭਾਰਤ ਇਤਿਹਾਸ ਦੇ ਬੇਹਦ ਨਾਜ਼ੁਕ ਮੋੜ ਤੋਂ ਗੁਜ਼ਰ ਰਿਹਾ ਹੈ। ਦੇਸ਼ ਇੱਕੋ ਸਮੇਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋ ਚੁਣੌਤੀਆਂ ਸਾਡੇ ਸਾਹਮਣੇ ਹਨ ਉਨ੍ਹਾਂ ਦਾ ਸਾਹਮਣਾ ਕਰਨ ਦਾ ਸਾਡੇ ਅੰਦਰ ਪੱਕਾ ਇਰਾਦਾ ਹੋਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਭਾਰਤ-ਚੀਨ ਵਿਚਕਾਰ ਸਰਹੱਦੀ ਵਿਵਾਦ ਵੱਧਦਾ ਜਾ ਰਿਹਾ ਹੈ ਅਤੇ ਲੱਦਾਖ ਦੀ ਗਲਵਾਨ ਘਾਟੀ 'ਚ 15-16 ਜੂਨ ਦੀ ਦਰਮਿਆਨੀ ਰਾਤ ਹੋਈ ਹਿੰਸਕ ਝੜਪ ਤੋਂ ਬਾਅਦ ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਲੱਦਾਖ ਦਾ ਦੌਰਾ ਕੀਤਾ ਸੀ।