ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਨਤੀਜਿਆ ਤੋਂ ਬਾਅਦ ਨਰਿੰਦਰ ਮੋਦੀ ਲੋਕਾਂ ਦਾ ਧੰਨਵਾਦ ਕਰਨ ਲਈ ਆਪਣੇ ਸੰਸਦੀ ਹਲਕੇ ਵਾਰਾਣਸੀ ਪੁੱਜੇ। ਇਸ ਦੇ ਨਾਲ ਹੀ ਮੋਦੀ ਕਾਸ਼ੀ ਵਿਸ਼ਵਨਾਥ ਮੰਦਿਰ 'ਚ ਵਿਸ਼ੇਸ਼ ਪੂਜਾ ਅਰਚਨਾ ਕੀਤੀ। ਵਾਰਾਣਸੀ ਪੁੱਜਣ ਤੋਂ ਬਾਅਦ ਮੋਦੀ ਪੁਲਿਸ ਲਾਇਨ ਤੋਂ ਬਾਂਸਫਟਕ ਤੱਕ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਲੰਘੇਗਾ।
30 ਮਈ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਜਾ ਰਹੇ ਨਰਿੰਦਰ ਮੋਦੀ ਦੇ ਸਵਾਗਤ ਲਈ ਕਈ ਜਗ੍ਹਾਂ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ ਹਨ।
ਪਹਿਲਾਂ ਮੋਦੀ ਸਵੇਰੇ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਖੇ ਵਿਸ਼ੇਸ਼ ਪੂਜਾ ਅਰਚਨਾ ਕੀਤੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਸੰਬੋਧਤ ਕੀਤਾ।
ਜਿੱਤ ਤੋਂ ਬਾਅਦ ਮੋਦੀ ਦਾ ਵਾਰਾਣਸੀ ਦਾ ਪਹਿਲਾ ਦੌਰਾ ਇਸ ਮੌਕੇ ਜਨਸਭਾ ਨੂੰ ਸੰਬੋਧਨ ਕਰਦਿਆਂ ਨਰਿੰਦਰ ਮੋਦੀ ਨੇ ਭਾਜਪਾ ਵਰਕਰ ਅਤੇ ਵਾਰਾਣਸੀ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਾਇਦ ਹੀ ਕੋਈ ਉਮੀਦਵਾਰ ਚੋਣਾਂ ਦੇ ਸਮੇਂ ਇਨ੍ਹਾਂ ਬੇਫਿਕਰ ਹੋ ਕੇ ਰਹਿ ਸਕਦਾ ਹੈ ਪਰ ਇਸ ਵਾਰ ਚੋਣਾਂ ਸਮੇਂ ਮੈਂ ਬੇਹਦ ਬੇਫਿਕਰ ਸੀ ਕਿਉਂਕਿ ਮੈਨੂੰ ਦੇਸ਼ ਦੀ ਜਨਤਾ 'ਤੇ ਵਿਸ਼ਵਾਸ ਸੀ। ਉਨ੍ਹਾਂ ਨੇ ਦੇਸ਼ਵਾਸੀ ਅਤੇ ਵਾਰਾਣਸੀ ਦੇ ਲੋਕਾਂ ਨੂੰ ਚੋਣਾਂ ਵਿੱਚ ਜਿੱਤ ਦਵਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਮੁੜ ਪ੍ਰਧਾਨ ਮੰਤਰੀ ਅਹੁਦੇ ਲਈ ਚੁਣੇ ਜਾਣ ਲਈ ਪਾਰਟੀ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੇਸ਼ ਦੇ ਵਿਕਾਸ ਲਈ ਕੰਮ ਕੀਤੇ ਜਾਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਹ ਦੇਸ਼ ਵਾਸੀਆਂ ਦੇ ਹਿੱਤ 'ਚ ਕੰਮ ਕਰਨ ਲਈ ਵੱਚਨਬਧ ਹਨ।
ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਦੀ ਇਸ ਯਾਤਰਾ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਮੋਦੀ ਦੀ ਯਾਤਰਾ ਲਈ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲ, ਅਰਧ ਸੈਨਿਕ ਅਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਮੁਲਾਜ਼ਮ ਤਾਇਨਾਤ ਕੀਤੇ ਹਨ। ਮੋਦੀ ਦਾ ਲੋਕ ਸਭਾ ਚੋਣਾਂ ਨੂੰ ਵੱਡੇ ਪੱਧਰ' ਤੇ ਜਿੱਤਣ ਤੋਂ ਬਾਅਦ ਚੋਣ ਹਲਕੇ ਦਾ ਇਹ ਪਹਿਲਾ ਦੌਰਾ ਹੋਵੇਗਾ। 2014 ਦੀਆਂ ਆਮ ਚੋਣਾਂ ਦੇ ਮੁਕਾਬਲੇ ਮੋਦੀ ਨੇ ਆਪਣੀ ਸੀਟ 'ਤ ਇੱਕ ਲੱਖ ਵੋਟਾਂ ਦੇ ਵੱਧ ਦੇ ਫਰਕ ਨਾਲ ਜਿੱਤਿਆ ਹੈ। ਮੋਦੀ ਨੇ ਭਾਜਪਾ ਨੂੰ ਦੂਜੀ ਵਾਰ ਸ਼ਾਨਦਾਰ ਜਿੱਤ ਦਿਵਾਈ ਹੈ। ਮੋਦੀ ਦੀ ਅਗਵਾਈ ਵਾਲੀ ਭਾਜਪਾ ਨੇ ਕਾਂਗਰਸ ਅਤੇ ਸਿਆਸੀ ਵਿਰੋਧੀਆਂ ਨੂੰ ਹਾਰਾ ਕੇ 542 ਲੋਕ ਸਭਾ ਸੀਟਾਂ ਵਿਚੋਂ 303 ਸੀਟਾਂ 'ਤੇ ਜਿੱਤ ਹਾਸਿਲ ਕੀਤੀ ਹੈ।