ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮਰਹੂਮ ਸਾਬਕਾ ਪ੍ਰਧਾਨ ਰਾਸ਼ਟਰਪਤੀ ਏਪੀਜੇ ਅਬਦੁੱਲ ਕਲਾਮ ਨੂੰ ਉਨ੍ਹਾਂ ਦੀ 88ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਤੇ ਉਨ੍ਹਾਂ ਵੱਲੋਂ ਦੇਸ਼ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਡਾ. ਏਪੀਜੇ ਅਬਦੁੱਲ ਕਲਾਮ ਨੇ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ।
ਇਸ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਟਵੀਟ ਕਰਕੇ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਰਹੂਮ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਜੀ ਨੂੰ ਉਨ੍ਹਾਂ ਦੇ 88ਵੇਂ ਜਨਮ ਦਿਹਾੜੇ 'ਤੇ ਪ੍ਰਣਾਮ ਕਰਦਾ ਹਾਂ। ਜਿਸ ਤਰ੍ਹਾਂ ਉਨ੍ਹਾਂ ਨੇ ਇਕ ਆਮ ਜਮੀਨੀ ਪੱਧਰ ਨਾਲ ਜੁੜੇ ਵਿਅਕਤੀ ਤੋਂ ਲੋਕਾਂ ਦੇ ਰਾਸ਼ਟਰਪਤੀ ਬਣਨ ਤੱਕ ਦਾ ਸਫ਼ਰ ਨਿਮਰਤਾ ਨਾਲ ਤਹਿ ਕੀਤਾ ਹੈ, ਉਹ ਸਾਡੇ ਸਭ ਲਈ ਪ੍ਰੇਰਣਾ ਦਾ ਸਰੋਤ ਹੈ। ਮੈਂ ਭਾਰਤ ਰਤਨ ਅਤੇ ਮਿਜ਼ਾਈਲ ਮੈਨ ਦੀ ਸਾਦਗੀ ਅਤੇ ਬੁੱਧੀਮਾਨੀ ਨੂੰ ਸਲਾਮ ਕਰਦਾ ਹਾਂ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ।