ਪੰਜਾਬ

punjab

ETV Bharat / bharat

ਹੰਦਵਾੜਾ: ਜਵਾਨਾਂ ਦੀ ਬਹਾਦਰੀ ਤੇ ਕੁਰਬਾਨੀ ਕਦੇ ਨਹੀਂ ਭੁਲਾਈ ਜਾ ਸਕਦੀ: ਪੀਐਮ ਮੋਦੀ

ਹੰਦਵਾੜਾ ਵਿਖੇ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ

By

Published : May 3, 2020, 5:50 PM IST

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸਥਿਤ ਹੰਦਵਾੜਾ ਵਿਖੇ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ ਹੈ। ਮੋਦੀ ਨੇ ਕਿਹਾ ਕਿ ਇਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।

ਪੀਐਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, "ਹੰਦਵਾੜਾ ਵਿਖੇ ਸ਼ਹੀਦ ਹੋਏ ਸਾਡੇ ਬਹਾਦਰ ਸੈਨਿਕਾਂ ਅਤੇ ਸੁਰੱਖਿਆ ਜਵਾਨਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਨੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਨਾਗਰਿਕਾਂ ਦੀ ਰੱਖਿਆ ਲਈ ਅਣਥੱਕ ਮਿਹਨਤ ਕੀਤੀ।"

ਦੱਸਣਯੋਗ ਹੈ ਕਿ ਹੰਦਵਾੜਾ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਸੀ। ਫ਼ੌਜ ਨੇ ਇੱਥੇ 2 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਆਪ੍ਰੇਸ਼ਨ 'ਚ ਫ਼ੌਜ ਦੇ 2 ਸੀਨੀਅਰ ਅਧਿਕਾਰੀਆਂ ਸਮੇਤ 5 ਜਵਾਨ ਸ਼ਹੀਦ ਹੋ ਗਏ।

ਸ਼ਹੀਦਾਂ 'ਚ ਇੱਕ ਕਰਨਲ, ਇੱਕ ਮੇਜਰ, ਫ਼ੌਜ ਦੇ ਦੋ ਜਵਾਨ ਅਤੇ ਜੰਮੂ ਕਸ਼ਮੀਰ ਪੁਲਿਸ ਦਾ ਇੱਕ ਸਬ ਇੰਸਪੈਕਟਰ ਸ਼ਾਮਲ ਹੈ। ਜਾਣਕਾਰੀ ਅਨੁਸਾਰ ਇਹ ਮੁਕਾਬਲਾ ਬੀਤੇ ਦਿਨ ਸਨਿੱਚਰਵਾਰ ਤੋਂ ਚੱਲ ਰਿਹਾ ਹੈ। ਇੱਥੇ ਫਿਲਹਾਲ ਗੋਲੀਬਾਰੀ ਰੁੱਕ ਗਈ ਹੈ, ਪਰ ਫ਼ੌਜ ਦੀ ਖੋਜ ਮੁਹਿੰਮ ਜਾਰੀ ਹੈ।

ABOUT THE AUTHOR

...view details