ਪੰਜਾਬ

punjab

By

Published : Feb 12, 2020, 2:14 PM IST

Updated : Feb 12, 2020, 2:54 PM IST

ETV Bharat / bharat

'ਟਰੰਪ ਦਾ ਭਾਰਤ 'ਚ ਸ਼ਾਨਦਾਰ ਢੰਗ ਨਾਲ ਕੀਤਾ ਜਾਵੇਗਾ ਸਵਾਗਤ'

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਇਸ ਮਹੀਨੇ ਭਾਰਤ ਦੇ ਦੌਰ 'ਤੇ ਆ ਰਹੇ ਹਨ। ਇੱਥੇ ਉਨ੍ਹਾਂ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਜਾਵੇਗਾ।

ਮੋਦੀ ਤੇ ਟਰੰਪ
ਮੋਦੀ ਤੇ ਟਰੰਪ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਇਸ ਮਹੀਨੇ ਭਾਰਤ ਦੇ ਦੌਰ 'ਤੇ ਆ ਰਹੇ ਹਨ। ਇੱਥੇ ਉਨ੍ਹਾਂ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਆਪਣ ਟਵੀਟ ਵਿੱਚ ਕਿਹਾ, "ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਦੇ 24-25 ਫਰਵਰੀ ਨੂੰ ਭਾਰਤੀ ਦੌਰੇ 'ਤੇ ਆਉਣ ਨੂੰ ਲੈ ਕੇ ਬਹੁਤ ਖ਼ੁਸ਼ ਹਨ, ਅਸੀਂ ਮਹਿਮਾਨਾਂ ਦਾ ਸ਼ਾਨਦਾਰ ਸਵਾਗਤ ਕਰਾਂਗੇ।"

ਮੋਦੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਦਾ ਭਾਰਤ ਦੌਰਾ ਬਹੁਤ ਖ਼ਾਸ ਹੈ ਤੇ ਇਹ ਭਾਰਤ ਅਮਰੀਕਾ ਦੀ ਦੋਸਤੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੋਵੇਗਾ। ਉਨ੍ਹਾਂ ਕਿਹਾ, ''ਭਾਰਤ ਤੇ ਅਮਰੀਕਾ ਦੇ ਮਜ਼ਬੂਤ ​​ਸਬੰਧ ਕੇਵਲ ਸਾਡੇ ਨਾਗਰਿਕਾਂ ਲਈ ਹੀ ਨਹੀਂ ਸਗੋਂ ਪੂਰੀ ਦੁਨੀਆਂ ਲਈ ਜ਼ਰੂਰੀ ਹਨ।''

ਮੋਦੀ ਨੇ ਕਿਹਾ ਕਿ ਭਾਰਤ ਤੇ ਅਮਰੀਕਾ ਲੋਕਤੰਤਰ ਤੇ ਬਹੁਸੰਖਿਆਵਾਦ ਪ੍ਰਤੀ ਸਾਂਝੀ ਨਿਰਭਰਤਾ ਰੱਖਦੇ ਹਨ ਤੇ ਦੋਵੇਂ ਦੇਸ਼ ਵਿਆਪਕ ਮੁੱਦਿਆਂ 'ਤੇ ਕਰੀਬੀ ਸਹਿਯੋਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 24-25 ਤਾਰੀਖ ਨੂੰ ਭਾਰਤੀ ਦੌਰੇ 'ਤੇ ਹੋਣਗੇ। ਇਸ ਦੌਰਾਨ ਉਹ ਨਵੀਂ ਦਿੱਲੀ ਤੇ ਅਹਿਮਦਾਬਾਦ ਦਾ ਵੀ ਦੌਰਾ ਕਰਨਗੇ।

ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਕਿਹਾ ਹੈ ਕਿ ਟਰੰਪ ਦੀ ਪਹਿਲੀ ਦੌਰੇ ਨਾਲ ਭਾਰਤ-ਅਮਰੀਕਾ ਦੇ ਦੁਵੱਲੇ ਸਬੰਧ ਹੋਰ ਮਜਬੂਤ ​​ਹੋਣਗੇ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਸਟੀਫਨੀ ਗ੍ਰਿਸ਼ਮ ਨੇ ਦੱਸਿਆ ਕਿ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਉਨ੍ਹਾਂ ਦੇ ਨਾਲ ਭਾਰਤ ਆਉਣਗੇ। ਰਾਸ਼ਟਰਪਤੀ 24-25 ਫਰਵਰੀ ਨੂੰ ਭਾਰਤ ਦੌਰੇ 'ਤੇ ਆਉਣਗੇ। ਉੱਥੇ ਹੀ ਨਵੀਂ ਦਿੱਲੀ ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਰਾਸ਼ਟਰਪਤੀ ਟਰੰਪ ਆਪਣੀ ਪਤਨੀ ਨਾਲ ਭਾਰਤ ਦੇ ਦੌਰੇ 'ਤੇ ਆਉਣਗੇ।

Last Updated : Feb 12, 2020, 2:54 PM IST

ABOUT THE AUTHOR

...view details