ਪੰਜਾਬ

punjab

ETV Bharat / bharat

ਵਿਜੇ ਦਿਵਸ ਮੌਕੇ PM ਮੋਦੀ ਸਮੇਤ ਕਈ ਮੰਤਰੀਆਂ ਨੇ ਫ਼ੌਜ ਦੀ ਬਹਾਦਰੀ ਨੂੰ ਕੀਤਾ ਸਲਾਮ

ਵਿਜੇ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਨੇ ਫ਼ੌਜ ਦੀ ਬਹਾਦੁਰੀ ਨੂੰ ਸਲਾਮ ਕੀਤਾ ਹੈ। 16 ਦਸੰਬਰ 1971 ਵਿੱਚ ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਸੀ।

ਵਿਜੈ ਦਿਵਸ ਮੌਕੇ PM ਮੋਦੀ ਸਮੇਤ ਕਈ ਮੰਤਰੀਆਂ ਨੇ ਫ਼ੌਜ ਦੀ ਬਹਾਦੁਰੀ ਨੂੰ ਕੀਤਾ ਸਲਾਮ
ਫ਼ੋਟੋ

By

Published : Dec 16, 2019, 11:07 AM IST

ਨਵੀਂ ਦਿੱਲੀ: 1971 ਵਿੱਚ ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗ ਵਿੱਚ ਭਾਰਤੀ ਫ਼ੌਜ ਨੇ 93,000 ਪਾਕਿਸਤਾਨੀ ਫ਼ੌਜਾਂ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਸੀ। ਹਰ ਸਾਲ ਇਸ ਯੁੱਧ ਦੀ ਜਿੱਤ ਦੇ ਮੌਕੇ 'ਤੇ ਦੇਸ਼' ਵਿਜੇ ਦਿਵਸ 'ਮਨਾਉਂਦਾ ਹੈ। ਇਸ ਦਿਵਸ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਨੇ ਫ਼ੌਜ ਦੀ ਬਹਾਦੁਰੀ ਨੂੰ ਸਲਾਮ ਕੀਤਾ ਹੈ।

ਵਿਜੈ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਭਾਰਤੀ ਫ਼ੌਜਾਂ ਦੇ ਹੌਂਸਲੇ ਅਤੇ ਬਹਾਦਰੀ ਨੂੰ ਸਲਾਮ ਕੀਤਾ ਹੈ। ਮੋਦੀ ਨੇ ਕਿਹਾ ਕਿ 1971 ਵਿੱਚ ਅੱਜ ਦੇ ਦਿਨ ਹੀ ਸਾਡੀ ਫ਼ੌਜ ਨੇ ਜੋ ਇਤਿਹਾਸ ਰਚਿਆ ਉਹ ਹਮੇਸ਼ਾ ਸੁਨਹਿਰੀ ਅੱਖਰਾਂ ਵਿੱਚ ਉੱਕਿਆ ਰਹੇਗਾ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਵਿਜੈ ਦਿਵਸ ਦੇ ਮੌਕੇ ਤੇ ਆਪਣੀਆਂ ਫ਼ੌਜਾਂ ਦੀ ਬਹਾਦਰੀ ਅਤੇ ਹੌਂਸਲੇ ਨੂੰ ਸਲਾਮ ਕਰਦਾ ਹਾਂ ਅਤੇ 1971 ਦੀ ਭਾਰਤ-ਪਾਕਿ ਜੰਗ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਫ਼ੌਜਾਂ ਦੀ ਬਹਾਦਰੀ ਅਤੇ ਕੁਰਬਾਨੀ ਸੀ ਜਿਸ ਨੇ ਭਾਰਤੀ ਤਿਰੰਗੇ ਦੇ ਮਾਣ ਅਤੇ ਸਨਮਾਨ ਨੂੰ ਕਾਇਮ ਰੱਖਿਆ, ਜੈ ਹਿੰਦ!

ਉੱਥੇ ਹੀ ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਫੌਜ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਜਨਰਲ ਜਗਜੀਤ ਸਿੰਘ ਅਰੋੜਾ ਦੀ ਬਹਾਦੁਰੀ ਨੂੰ ਵੀ ਯਾਦ ਕੀਤਾ।

ਦੱਸਦਈਏ ਕਿ ਭਾਰਤ-ਪਾਕਿਸਤਾਨ ਵਿਚਕਾਰ ਸਾਲ 1971 ਵਿੱਚ ਹੋਈ ਜੰਗ ਜਿਸ ਵਿੱਚ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਗੋਡੇ ਟੇਕਣ ਲਈ ਮਜ਼ਬੂਰ ਕਰ ਦਿੱਤਾ ਸੀ। ਪਾਕਿਸਤਾਨ ਦੀ ਫ਼ੌਜ ਨੇ ਯੁੱਧ ਦੌਰਾਨ 16 ਦਸੰਬਰ 1971 ਨੂੰ ਹਾਰ ਮੰਨ ਲਈ ਸੀ। ਇਸ ਜੰਗ ਵਿੱਚ ਭਾਰਤ ਦੀ ਜਿੱਤ ਤੋਂ ਬਾਅਦ ਇੱਕ ਨਵਾਂ ਦੇਸ਼ (ਬੰਗਲਾਦੇਸ਼) ਬਣਿਆ ਸੀ।

ABOUT THE AUTHOR

...view details