ਨਵੀਂ ਦਿੱਲੀ: ਨਿਰਭਯਾ ਮਾਮਲੇ ਵਿੱਚ ਦੋਸ਼ੀਆਂ ਨੂੰ ਫਾਂਸੀ 'ਤੇ ਟੰਗੇ ਜਾਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਇਨਸਾਫ਼ ਮਿਲ ਗਿਆ।
ਨਿਰਭਯਾ ਦੇ ਦੋਸ਼ੀਆਂ ਦੀ ਫ਼ਾਂਸੀ 'ਤੇ ਬੋਲੇ ਪੀਐਮ ਮੋਦੀ, ਇਨਸਾਫ਼ ਮਿਲ ਗਿਆ - ਦੋਸ਼ੀਆਂ ਨੂੰ ਫਾਂਸੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੇ ਜਾਣ ਤੋਂ ਬਾਅਦ ਕਿਹਾ ਕਿ ਹੁਣ ਇਨਸਾਫ਼ ਮਿਲ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, ਇਨਸਾਫ਼ ਮਿਲ ਗਿਆ, ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਸ ਦਾ ਬਹੁਤ ਜ਼ਿਆਦਾ ਮਹੱਤਵ ਹੈ। ਸਾਡੀ ਨਾਰੀ ਸ਼ਕਤੀ ਨੇ ਹਰ ਖੇਤਰ ਵਿੱਚ ਵਧੀਆ ਕੰਮ ਕੀਤਾ ਹੈ। ਅਸੀਂ ਸਾਰਿਆਂ ਨੂੰ ਮਿਲ ਕੇ ਇੱਕ ਅਜਿਹਾ ਰਾਸ਼ਟਰ ਬਣਾਉਣਾ ਹੈ ਜਿੱਥੇ ਮਹਿਲਾਵਾਂ ਦੇ ਸਸ਼ਕਤੀਕਰਣ ਤੇ ਧਿਆਨ ਦਿੱਤਾ ਜਾਵੇ ਜਿੱਥੇ ਸਮਾਨਤਾ ਅਤੇ ਮੌਕਿਆਂ ਉੱਤੇ ਜ਼ੋਰ ਦਿੱਤਾ ਜਾਵੇ।
ਜ਼ਿਕਰ ਕਰ ਦਈਏ ਕਿ ਅੱਜ ਤੜਕਸਾਰ 5.30 ਵਜੇ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਫਾਹੇ ਤੇ ਟੰਗ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਨੇ ਕਿਹਾ ਕਿ ਆਖ਼ਰਕਾਰ 7 ਸਾਲਾਂ ਬਾਅਦ ਇਨਸਾਫ਼ ਮਿਲ ਹੀ ਗਿਆ।