ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦਾ ਨਤੀਜਾ ਸਾਹਮਣੇ ਆ ਚੁੱਕਾ ਹੈ ਅਤੇ ਇੱਕ ਵਾਰ ਮੁੜ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕਰ 62 ਸੀਟਾਂ 'ਤੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਸਬੰਧ ਵਿੱਚ, ਕਾਂਗਰਸ ਦੀ ਰਾਸ਼ਟਰੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅਰਵਿੰਦ ਕੇਜਰੀਵਾਲ ਨੂੰ ਫ਼ੋਨ ਕਰ ਵਧਾਈ ਦਿੱਤੀ ਹੈ।
ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਦਿੱਤਾ ਸੱਦਾ
ਸੋਨੀਆ ਗਾਂਧੀ ਨੇ ਅਰਵਿੰਦ ਕੇਜਰੀਵਾਲ ਨੂੰ ਫ਼ੋਨ ਕਰ ਵਧਾਈ ਦਿੱਤੀ। ਇਸ 'ਤੇ ਮੁੱਖ ਮੰਤਰੀ ਕੇਜਰੀਵਾਲ ਨੇ ਵਧਾਈ ਸਵੀਕਾਰ ਕੀਤੀ ਅਤੇ ਸੋਨੀਆ ਗਾਂਧੀ ਨੂੰ 16 ਫ਼ਰਵਰੀ ਨੂੰ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਿਆਸੀ ਆਗੂਆਂ ਨੂੰ ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਸੋਨੀਆ ਗਾਂਧੀ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਬੁਲਾਇਆ ਗਿਆ ਹੈ।