ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਹਾਂ ਵਿਚਾਲੇ ਦੋ-ਪੱਖੀ ਸਬੰਧਾ ਬਾਰੇ ਚਰਚਾ ਹੋਈ। ਪ੍ਰਧਾਨ ਮੰਤਰੀ ਨੇ ਬਿਨਾਂ ਪਾਕਿਸਤਾਨ ਦਾ ਨਾਂਅ ਲਏ ਉਸ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ਦੇ ਕੁੱਝ ਆਗੂ ਭਾਰਤ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਦੀ ਕਰ ਰਹੇ ਹਨ। ਕੁੱਝ ਆਗੂ ਜ਼ਿਆਦਾ ਬਿਆਨਬਾਜ਼ੀ ਕਰ ਰਹੇ ਹਨ ਅਤੇ ਖੇਤਰ 'ਚ ਸ਼ਾਂਤੀ ਨਹੀਂ ਚਾਹੁੰਦੇ।
ਪੀਐੱਮ ਮੋਦੀ ਨੇ ਟਰੰਪ ਨਾਲ ਫ਼ੋਨ 'ਤੇ ਕੀਤੀ ਗੱਲ, ਪਾਕਿ 'ਤੇ ਵਿੰਨ੍ਹਿਆ ਨਿਸ਼ਾਨਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ 'ਤੇ ਲਗਭਗ ਅੱਧਾ ਘੰਟਾ ਗੱਲਬਾਤ ਕੀਤੀ। ਫ਼ੋਨ 'ਤੇ ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਾਰਤ ਵਿਰੋਧੀ ਬਿਆਨਾਂ ਦਾ ਅਸਿੱਧੇ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਵਿਰੁੱਧ ਹਿੰਸਾ ਲਈ ਇਸ ਤਰ੍ਹਾਂ ਭੜਕਾਉਣਾ ਸ਼ਾਂਤੀ ਦੇ ਅਨੁਕੂਲ ਨਹੀਂ ਹੈ।
ਜਾਣਕਾਰੀ ਮੁਤਾਬਕ ਮੋਦੀ ਨੇ ਟਰੰਪ ਨਾਲ ਲਗਭਗ ਅੱਧਾ ਘੰਟਾ ਗੱਲਬਾਤ ਕੀਤੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਗ਼ਰੀਬੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਨਾਲ ਲੜਨ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਭਾਰਤ ਵਿਰੋਧੀ ਬਿਆਨਾਂ ਦਾ ਅਸਿੱਧੇ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਵਿਰੁੱਧ ਹਿੰਸਾ ਲਈ ਇਸ ਤਰ੍ਹਾਂ ਭੜਕਾਉਣਾ ਸ਼ਾਂਤੀ ਦੇ ਅਨੁਕੂਲ ਨਹੀਂ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਚ ਧਾਰਾ-370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਜੰਮੂ-ਕਸ਼ਮੀਰ ਪੁਨਰਗਠਨ ਬਿੱਲ ਪਾਸ ਕਰਕੇ ਸਰਕਾਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਵੰਡ ਦਿੱਤਾ ਹੈ ਜਿਸ ਤੋਂ ਬਾਅਦ ਪਾਕਿਸਤਾਨ 'ਚ ਬੇਚੈਨੀ ਪੈਦਾ ਹੋ ਗਈ ਹੈ। ਇਹੀ ਕਾਰਨ ਹੈ ਕਿ ਮੋਦੀ ਨੇ ਟਰੰਪ ਨਾਲ ਗੱਲਬਾਤ ਕੀਤੀ ਅਤੇ ਆਪਣਾ ਪੱਖ ਸਪੱਸ਼ਟ ਕੀਤਾ।