ਪੰਜਾਬ

punjab

ETV Bharat / bharat

ਮੋਦੀ ਦਾ ਟਰੰਪ ਨੂੰ ਜਵਾਬ, ਕਸ਼ਮੀਰ ਮੁੱਦੇ 'ਤੇ ਨਹੀਂ ਚਾਹੀਦੀ ਵਿਚੋਲਗੀ

ਫਰਾਂਸ 'ਚ ਜੀ-7 ਦੀ ਬੈਠਕ ਦੌਰਾਨ ਕਸ਼ਮੀਰ ਮੁੱਦਾ ਛਾਇਆ ਰਿਹਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਮੁਲਕਾਂ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ। ਭਾਰਤ ਨੇ ਕਸ਼ਮੀਰ ਮੁੱਦੇ 'ਤੇ ਇਹ ਸਪੱਸ਼ਟ ਕੀਤਾ ਕਿ ਇਹ ਦੁਵੱਲਾ ਮਸਲਾ ਹੈ। ਇਸ ਲਈ ਕਿਸੇ ਦੀ ਵੀ ਵਿਚੋਲਗੀ ਦੀ ਲੋੜ ਨਹੀਂ ਹੈ।

By

Published : Aug 26, 2019, 6:08 PM IST

ਫ਼ੋਟੋ।

ਪੈਰਿਸ: ਜੀ-7 ਸਮੂਹ ਦੇਸ਼ਾਂ ਦੇ ਸਿਖਰ ਸੰਮੇਲਨ ਦਾ ਅੱਜ ਆਖਰੀ ਦਿਨ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਾਲੇ ਮਹੱਤਵਪੂਰਨ ਗੱਲਬਾਤ ਹੋਈ। ਦੋਵਾਂ ਨੇਤਾਵਾਂ ਵਿੱਚ ਕਸ਼ਮੀਰ ਮੁੱਦੇ 'ਤੇ ਵੀ ਗੱਲਬਾਤ ਹੋਈ। ਮਹੱਤਵਪੂਰਨ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਨੂੰ ਲੈ ਕੇ ਭਾਰਤ ਦੀ ਸੰਸਦ ਵਲੋਂ ਲਏ ਗਏ ਫੈਸਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਹੈ। ਅਜਿਹੀ ਸਥਿਤੀ ਵਿੱਚ ਮੋਦੀ-ਟਰੰਪ ਦੀ ਮੁਲਾਕਾਤ ਬਹੁਤ ਮਹੱਤਵਪੂਰਨ ਰਹੀ।

ਫ਼ੋਟੋ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੋਵੇਂ ਮਿਲ ਕੇ ਇਸ ਬਾਰੇ ਵਿਚਾਰ ਵਟਾਂਦਰੇ ਕਰਦੇ ਰਹਿੰਦੇ ਹਨ ਕਿ ਲੋਕਾਂ ਦੀ ਬਿਹਤਰੀ ਲਈ ਕੀ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਅਕਸਰ ਵਿਚਾਰਿਆ ਜਾਂਦਾ ਹੈ ਕਿ ਮਨੁੱਖਾਂ ਲਈ ਤਰੱਕੀ ਦਾ ਕੰਮ ਕਿਵੇਂ ਕੀਤਾ ਜਾ ਸਕਦਾ ਹੈ। ਭਾਰਤ ਅਤੇ ਅਮਰੀਕਾ ਬਹੁਤ ਸਾਰੇ ਖੇਤਰਾਂ ਵਿੱਚ ਅੱਗੇ ਵਧਣ ਲਈ ਕੰਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੀਐੱਮ ਮੋਦੀ ਨੇ ਅਮਰੀਕਾ ਵੱਲੋਂ ਭਾਰਤੀ ਭਾਈਚਾਰੇ ਦਾ ਸਤਿਕਾਰ ਕਰਨ 'ਤੇ ਟਰੰਪ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਪੀਐਮ ਮੋਦੀ ਨੇ ਕਿਹਾ, "ਭਾਰਤ ਅਤੇ ਪਾਕਿਸਤਾਨ ਨੂੰ ਗਰੀਬੀ, ਅਨਪੜ੍ਹਤਾ ਅਤੇ ਬਿਮਾਰੀ ਖਿਲਾਫ ਲੜਨਾ ਹੈ, ਅਸੀ ਦੋਵੇ ਦੇਸ਼ ਲੋਕਾਂ ਦੇ ਭਲੇ ਲਈ ਕੰਮ ਕਰੀਏ, ਮੈਂ ਇਹ ਸੰਦੇਸ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਤਾ ਹੈ।"

ਜੀ-7 ਦੇ ਸਿਖਰ ਸੰਮੇਲਨ 'ਚ ਭਾਗ ਲੈਣ ਸਾਰੇ ਦੇਸ਼ਾਂ ਦੇ ਨੇਤਾ ਹਿੱਸਾ ਲੈਣ ਲਈ ਪਹੁੰਚੇ ਹਨ। ਇਨ੍ਹਾਂ ਨੇਤਾਵਾਂ ਵਿੱਚ ਮੇਜ਼ਬਾਨ ਫਰਾਂਸ ਦੇ ਰਾਸ਼ਟਰਪਤੀ ਇਮੇਨੁਅਲ ਮੈਕਰੋਨ, ਅਮਰੀਕੀ ਰਾਸ਼ਟਰਪਤੀ ਟਰੰਪ, ਬ੍ਰਿਟੇਨ ਅਤੇ ਕਨੇਡਾ ਦੇ ਪ੍ਰਧਾਨ ਮੰਤਰੀ ਸ਼ਾਮਲ ਸਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਵੱਲੀ ਗੱਲਬਾਤ ਕੀਤੀ। ਗੱਲਬਾਤ ਤੋਂ ਬਾਅਦ ਦੋਹਾਂ ਨੇਤਾਵਾਂ ਦਾ ਇੱਕ ਸਾਂਝਾ ਬਿਆਨ ਵੀ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਨੇ ਕਸ਼ਮੀਰ ਮੁੱਦਿਆਂ 'ਤੇ ਕਿਹਾ ਕਿ ਕਿਸੇ ਵੀ ਦੇਸ਼ ਨੂੰ ਇਸ ਵਿੱਚ ਵਿਚੋਲਗੀ ਨਹੀਂ ਕਰਨੀ ਚਾਹੀਦੀ। ਇਸ ‘ਤੇ ਸਿਰਫ ਭਾਰਤ ਅਤੇ ਪਾਕਿਸਤਾਨ ਮਿਲ ਕੇ ਹੀ ਨਤੀਜਾ ਕੱਢ ਸਕਦੇ ਹਨ। ਫਰਾਂਸ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਹੱਦ ਪਾਰ ਅੱਤਵਾਦ ਦਾ ਮੁੱਦਾ ਚੁੱਕਿਆ, ਇਸ ਦੇ ਨਾਲ ਹੀ ਉਨ੍ਹਾਂ ਭਾਰਤ ਨੂੰ 5 ਟ੍ਰਿਲੀਅਨ ਡਾਲਰ ਦੀ ਆਰਥਿਕਤਾ ਬਣਾਉਣ ਦੀ ਗੱਲ ਵੀ ਕੀਤੀ।

ABOUT THE AUTHOR

...view details