ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਪੀਐਮ ਮੋਦੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਜੋਅ ਬਾਇਡਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਇਹ ਪਹਿਲਾ ਫੋਨ ਕਾਲ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ, ਮੈਂ ਯੂਐਸ ਦੇ ਰਾਸ਼ਟਰਪਤੀ ਜੋ ਬਾਇਡਨ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸੀਂ ਖੇਤਰੀ ਸਹਿਯੋਗ ਅਤੇ ਸਾਂਝੀਆਂ ਤਰਜੀਹਾਂ ਬਾਰੇ ਵਿਚਾਰ ਵਟਾਂਦਰੇ ਕੀਤਾ। ਅਸੀਂ ਮੌਸਮ ਵਿੱਚ ਆਈ ਤਬਦੀਲੀ ਵਿਰੁੱਧ ਹੋਰ ਸਹਿਯੋਗ ਕਰਨ ਲਈ ਵੀ ਸਹਿਮਤ ਹੋਏ ਹਾਂ।
ਇਕ ਹੋਰ ਟਵੀਟ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਮੈਂ ਅਤੇ ਰਾਸ਼ਟਰਪਤੀ ਜੋਅ ਬਾਇਡਨ ਅੰਤਰਰਾਸ਼ਟਰੀ ਕਾਨੂੰਨ ਅਧਾਰਤ ਅੰਤਰਰਾਸ਼ਟਰੀ ਪ੍ਰਣਾਲੀ ਦੇ ਹੱਕ ਵਿੱਚ ਹਨ। ਅਸੀਂ ਭਾਰਤੀ ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਤ ਕਰਨ ਲਈ ਆਪਣੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਜੋਅ ਬਾਇਡੇਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਇਹ ਪਹਿਲਾ ਫੋਨ ਕਾਲ ਹੈ। ਇਸ ਤੋਂ ਪਹਿਲਾਂ, ਯੂਐਸ ਦੇ ਵਿਦੇਸ਼ ਮੰਤਰੀ ਨੇ ਨਵੀਂ ਸਰਕਾਰ ਬਣਨ ਤੋਂ ਬਾਅਦ ਸਾਰੇ ਦੇਸ਼ਾਂ ਵਿੱਚ ਆਪਣੇ ਹਮਰੁਤਬਾ ਨਾਲ ਗੱਲਬਾਤ ਕੀਤੀ ਸੀ। ਭਾਰਤ ਵੀ ਇਸ ਵਿੱਚ ਸ਼ਾਮਲ ਸੀ। ਜੋਅ ਬਾਇਡੇਨ ਨੇ ਇੱਕ ਦਿਨ ਪਹਿਲਾਂ ਇੱਕ ਇੰਟਰਵਿਉ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਅਜੇ ਤੱਕ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲ ਨਹੀਂ ਕੀਤੀ ਹੈ। ਬਾਇਡੇਨ ਨੇ ਇੱਥੋਂ ਤੱਕ ਕਿਹਾ ਕਿ ਜਿਨਪਿੰਗ ਲੋਕਤੰਤਰੀ ਸੋਚ ਵਿੱਚ ਵੱਡੇ ਨਹੀਂ ਹੋਏ ਹਨ।