ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਇੰਡੀਅਨ ਚੈਂਬਰ ਆਫ਼ ਕਾਮਰਸ (ਆਈਸੀਸੀ) ਦੇ 95ਵੇਂ ਸਾਲਾਨਾ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਨਗੇ ਅਤੇ ਆਪਣਾ ਉਦਘਾਟਨ ਭਾਸ਼ਣ ਵੀਡੀਓ ਕਾਨਫਰੰਸਿੰਗ ਰਾਹੀਂ ਦੇਣਗੇ।
ਇਸ ਤੋਂ ਪਹਿਲਾਂ 2 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵੀਡੀਓ ਕਾਨਫ਼ਰੰਸ ਰਾਹੀਂ ਰਾਸ਼ਟਰੀ ਚੈਂਬਰ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਦੀ ਸਾਲਾਨਾ ਆਮ ਬੈਠਕ ਵਿੱਚ ਹਿੱਸਾ ਲਿਆ ਸੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਧਾਰਮਿਕ ਅਸਥਾਨਾਂ 'ਤੇ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਦਿੱਤੀ ਮਨਜ਼ੂਰੀ
ਉਨ੍ਹਾਂ ਸੀਆਈਆਈ ਦੀ ਮੀਟਿੰਗ ਵਿੱਚ ਕਿਹਾ ਸੀ ਕਿ ਭਾਰਤੀ ਉਦਯੋਗਾਂ ਨੂੰ ਦੁਨੀਆ ਦੇ ਭਾਰਤ ਪ੍ਰਤੀ ਵਿਕਸਿਤ ਭਰੋਸੇ ਦਾ ਲਾਭ ਲੈਣਾ ਚਾਹੀਦਾ ਹੈ ਕਿਉਂਕਿ ਵਿਸ਼ਵ ਇੱਕ ਭਰੋਸੇਮੰਦ ਸਾਥੀ ਦੀ ਭਾਲ ਕਰ ਰਿਹਾ ਹੈ।
ਸੀਆਈਆਈ ਦੇ 125ਵੇਂ ਸਾਲਾਨਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਇੱਕ ਭਰੋਸੇਮੰਦ ਸਾਥੀ ਦੀ ਭਾਲ ਕਰ ਰਿਹਾ ਹੈ। ਭਾਰਤ ਕੋਲ ਸਮਰੱਥਾ, ਤਾਕਤ ਅਤੇ ਯੋਗਤਾ ਹੈ।