ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ 30 ਜੂਨ ਨੂੰ ਸ਼ਾਮ 4 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਤੁਹਾਨੂੰ ਦੱਸ ਦਈਏ ਕਿ ਜਿਥੇ ਦੇਸ਼ ਦੇ ਇਕ ਪਾਸੇ ਕੋਰੋਨਾ ਵਾਇਰਸ ਦੇ ਅੰਕੜੇ ਤੇਜ਼ੀ ਨਾਲ ਵੱਧ ਰਹੇ ਹਨ, ਉਥੇ ਦੂਜੇ ਪਾਸੇ ਗਲਵਾਨ ਘਾਟੀ ਵਿਚ ਹਿੰਸਕ ਝੜਪ ਤੋਂ ਬਾਅਦ ਚੀਨ ਨਾਲ ਤਣਾਅ ਬਰਕਰਾਰ ਹੈ। ਅਜਿਹੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮੰਗਲਵਾਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਨਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਨਲਾਕ 2.0 ਅਤੇ ਦੇਸ਼ ਦੀ ਮੌਜੂਦਾ ਸਥਿਤੀ 'ਤੇ ਆਪਣੇ ਵਿਚਾਰ ਰੱਖਣਗੇ। ਚੀਨ ਦੀ ਸਰਹੱਦ 'ਤੇ ਚੱਲ ਰਹੇ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਮੋਦੀ ਦੇ ਇਸ ਸੰਬੋਧਨ ਬਾਰੇ ਵਧੇਰੇ ਉਤਸੁਕਤਾ ਹੈ।ਦੂਰਦਰਸ਼ਨ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦਾ ਸਿੱਧਾ ਪ੍ਰਸਾਰਣ ਕਰੇਗਾ।