ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨਿੱਚਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਝਾਂਸੀ ਵਿਚ ਰਾਣੀ ਲਕਸ਼ਮੀ ਬਾਈ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਦੇ ਕਾਲਜ ਅਤੇ ਪ੍ਰਬੰਧਕੀ ਭਵਨ ਦਾ ਉਦਘਾਟਨ ਕਰਨਗੇ। ਇਹ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਬੁੰਦੇਲਖੰਡ ਖੇਤਰ ਦੀ ਇਕ ਪ੍ਰਮੁੱਖ ਸੰਸਥਾ ਹੈ।
ਪੀਐਮ ਰਾਣੀ ਲਕਸ਼ਮੀ ਬਾਈ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਦਾ ਕਰਨਗੇ ਉਦਘਾਟਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨਿੱਚਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਝਾਂਸੀ ਵਿਚ ਰਾਣੀ ਲਕਸ਼ਮੀ ਬਾਈ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਦੇ ਕਾਲਜ ਅਤੇ ਪ੍ਰਬੰਧਕੀ ਭਵਨ ਦਾ ਉਦਘਾਟਨ ਕਰਨਗੇ।
ਮੋਦੀ ਨੇ ਸ਼ੁੱਕਰਵਾਰ ਨੂੰ ਇੱਕ ਟਵੀਟ ਕਰਦਿਆਂ ਕਿਹਾ, "ਭਲਕੇ 12.30 ਵਜੇ ਰਾਣੀ ਲਕਸ਼ਮੀ ਬਾਈ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ, ਝਾਂਸੀ ਦੇ ਕਾਲਜਾਂ ਅਤੇ ਪ੍ਰਬੰਧਕੀ ਭਵਨ ਦਾ ਉਦਘਾਟਨ ਕੀਤਾ ਜਾਵੇਗਾ। ਇਹ ਸਿੱਖਿਆ ਦੇ ਬੁਨਿਆਦੀ ਢਾਂਚੇ ਅਤੇ ਖੇਤੀਬਾੜੀ ਵਿੱਚ ਅਤਿ ਆਧੁਨਿਕ ਖੋਜ ਵਿੱਚ ਸਹਾਇਤਾ ਦੇ ਨਾਲ-ਨਾਲ ਕਿਸਾਨੀ ਭਲਾਈ ਵਿੱਚ ਸੁਧਾਰ ਹੋਵੇਗਾ।"
ਯੂਨੀਵਰਸਿਟੀ ਨੇ ਆਪਣਾ ਪਹਿਲਾ ਅਕਾਦਮਿਕ ਸੈਸ਼ਨ 2014-15 ਵਿੱਚ ਸ਼ੁਰੂ ਕੀਤਾ ਅਤੇ ਖੇਤੀਬਾੜੀ, ਬਾਗਬਾਨੀ ਅਤੇ ਜੰਗਲਾਤ ਵਿਚ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸ ਚੱਲ ਰਹੇ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕਰਨਗੇ।