ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਜੂਨ ਨੂੰ 'ਗਰੀਬ ਕਲਿਆਣ ਰੁਜ਼ਗਾਰ ਅਭਿਆਨ' ਦੀ ਸ਼ੁਰੂਆਤ ਕਰਨਗੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਆਪਣੀ ਰਿਹਾਇਸ਼ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਗਰੀਬ ਕਲਿਆਣ ਰੁਜ਼ਗਾਰ ਅਭਿਆਨ ਤਹਿਤ ਯੂ.ਪੀ. ਦੇ 31 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ‘ਗਰੀਬ ਕਲਿਆਣ ਰੁਜ਼ਗਾਰ ਅਭਿਆਨ’ ਦੀ ਸ਼ੁਰੂਆਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਮੋਦੀ ਅੱਜ ‘ਗਰੀਬ ਕਲਿਆਣ ਰੁਜ਼ਗਾਰ ਅਭਿਆਨ’ ਦੀ ਸ਼ੁਰੂਆਤ ਕਰਨਗੇ। ਗਰੀਬ ਕਲਿਆਣ ਰੁਜ਼ਗਾਰ ਅਭਿਆਨ ਤਹਿਤ ਯੂ.ਪੀ. ਦੇ 31 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਮੋਦੀ
ਰਾਜ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗਰੀਬ ਕਲਿਆਣ ਰੁਜ਼ਗਾਰ ਅਭਿਆਨ ਦੇ ਉਦਘਾਟਨੀ ਪ੍ਰੋਗਰਾਮ ਦਾ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵੈੱਬਕਾਸਟ ਕੀਤਾ ਜਾਵੇਗਾ। 'ਗਰੀਬ ਕਲਿਆਣ ਰੁਜ਼ਗਾਰ ਅਭਿਆਨ' 125 ਦਿਨਾਂ ਦੀ ਮਿਆਦ ਦਾ ਹੋਵੇਗਾ।
ਇਹ ਦੇਸ਼ ਦੇ 116 ਜ਼ਿਲ੍ਹਿਆਂ ਵਿੱਚ ਚਲਾਇਆ ਜਾਵੇਗਾ, ਜਿਸ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 25 ਹਜ਼ਾਰ ਤੋਂ ਵੱਧ ਹੈ। ਮੁਹਿੰਮ ਤਹਿਤ ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਨਿਰਮਾਣ ਅਧੀਨ 25 ਕਿਸਮਾਂ ਦੇ ਕੰਮ ਕੀਤੇ ਜਾਣਗੇ। ਇਸ ਯੋਜਨਾ 'ਤੇ 50 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।