ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੋ ਦਿਨਾਂ ਦੌਰੇ ਲਈ ਸਾਊਦੀ ਅਰਬ ਲਈ ਰਵਾਨਾ ਹੋਣਗੇ। ਇਸ ਦੌਰਾਨ, ਦੋਵਾਂ ਦੇਸ਼ਾਂ ਦਰਮਿਆਨ ਊਰਜਾ ਅਤੇ ਵਿੱਤ ਸਮੇਤ ਕਈ ਦੁਵੱਲੀ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਦੀ ਉਮੀਦ ਹੈ। ਸਾਊਦੀ ਕਿੰਗ ਸਲਮਾਨ ਬਿਨ ਅਬਦੁਲਾਜ਼ੀਜ਼ ਅਲ ਸਊਦ ਦੇ ਸੱਦੇ 'ਤੇ ਮੋਦੀ ਪੀਐਮ ਉੱਥੇ ਜਾ ਰਹੇ ਹਨ।
ਵਿਦੇਸ਼ ਮੰਤਰਾਲੇ ਦੇ ਸਕੱਤਰ (ਆਰਥਿਕ ਮਾਮਲੇ) ਟੀਐਸ ਤਿਰਮੂਰਤੀ ਨੇ ਕਿਹਾ ਕਿ ਮੋਦੀ ਸਾਊਦੀ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕਰਨਗੇ।
ਵਿਦੇਸ਼ ਮੰਤਰਾਲੇ ਅਨੁਸਾਰ, ਯਾਤਰਾ ਦੌਰਾਨ, ਮੋਦੀ ਉੱਥੇ ਰੁਪੇ ਕਾਰਡ ਵੀ ਲਾਂਚ ਕਰਨਗੇ। ਉਹ ਰਿਆਦ ਵਿਚ ਫਿਊਚਰ ਇਨਵੈਸਟਮੈਂਟ ਇਨੀਸ਼ੀਏਟਿਵ (ਐਫ਼ਆਈਆਈ) ਫੋਰਮ ਦੇ ਤੀਜੇ ਸੈਸ਼ਨ ਵਿੱਚ ਵੀ ਹਿੱਸਾ ਲੈਣਗੇ। ਪੀਐਮ ਮੋਦੀ ਮੰਗਲਵਾਰ ਨੂੰ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ। ਐਫ਼ਆਈਆਈ ਨੂੰ 'ਦਾਵੋਸ ਇਨ ਦਾ ਡੇਜ਼ਰਟ' ਵੀ ਕਿਹਾ ਜਾਂਦਾ ਹੈ। ਇਸ ਦੀ ਸ਼ੁਰੂਆਤ 2017 ਵਿੱਚ ਰਿਆਦ ਵਲੋਂ ਇਸ ਖੇਤਰ ਵਿੱਚ ਸੰਭਾਵਿਤ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਕੀਤੀ ਗਈ ਸੀ।