ਨਵੀਂ ਦਿੱਲੀ: ਅੱਜ ਪੰਜਾਬ ਦੇ ਪ੍ਰਮੁੱਖ ਤਿਉਹਾਰਾਂ ਵਿੱਚ ਸ਼ੁਮਾਰ ਵਿਸਾਖੀ ਦਾ ਤਿਉਹਾਰ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਟਵੀਟ ਕਰ ਲਿਖਿਆ,"ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਨਵੀਆਂ ਇਛਾਵਾਂ ਨਾਲ ਜੁੜਿਆ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਵੇ।"
ਇਸ ਦੇ ਨਾਲ ਹੀ ਉਨ੍ਹਾਂ ਨੇ ਅੱਜ ਦੇ ਦਿਨ ਹੋਏ ਜਲ੍ਹਿਆਂਵਾਲਾ ਬਾਗ ਗੋਲੀਕਾਂਡ ਵਿੱਚ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ ਕਿ ਅਸੀਂ ਸ਼ਹੀਦਾਂ ਦੀ ਹਿੰਮਤ ਅਤੇ ਕੁਰਬਾਨੀ ਕਦੇ ਨਹੀਂ ਭੁੱਲਾਂਗੇ। ਉਨ੍ਹਾਂ ਦੀ ਬਹਾਦੁਰੀ ਭਾਰਤੀਆਂ ਨੂੰ ਹਮੇਸ਼ਾਂ ਹੀ ਪ੍ਰੇਰਿਤ ਕਰਦੀ ਰਹੇਗੀ।
ਇਹ ਵੀ ਪੜ੍ਹੋ: ਈਟੀਵੀ ਭਾਰਤ ਦੀ ਵਿਸਾਖੀ 'ਤੇ ਖ਼ਾਸ ਪੇਸ਼ਕਸ਼, ਘਰ 'ਚ ਰਹੋ, ਸੁਰੱਖਿਅਤ ਰਹੋ
ਜਾਣਕਾਰੀ ਲਈ ਦੱਸ ਦਈਏ ਕਿ ਵਿਸਾਖੀ ਪੰਜਾਬ ਦਾ ਪ੍ਰਮੁੱਖ ਤਿਉਹਾਰ ਹੈ, ਜੋ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕਣ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਤਿਉਹਾਰ ਮੌਕੇ ਪੰਜਾਬ ਭਰ ਵਿੱਚ ਮੇਲੇ ਲਗਦੇ ਹਨ ਅਤੇ ਧੂਮ-ਧਾਮ ਨਾਲ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਕੋਰੋਨਾ ਵਾਇਰਸ ਦੇ ਕਹਿਰ ਦੇ ਚੱਲਦਿਆਂ ਤਾਲਾਬੰਦੀ ਹੋਣ ਕਰਕੇ ਲੋਕ ਵਿਸਾਖੀ ਦਾ ਤਿਉਹਾਰ ਵੀ ਘਰਾਂ ਵਿੱਚ ਮਨਾਉਣ ਲਈ ਮਜਬੂਰ ਹੋ ਗਏ ਹਨ।