ਪੰਜਾਬ

punjab

By

Published : Mar 13, 2020, 3:25 PM IST

ETV Bharat / bharat

ਕੋਵੀਡ -19 ਬਾਰੇ ਪੀਐੱਮ ਮੋਦੀ ਦਾ ਟਵੀਟ, ਕੋਰੋਨਾ ਨਾਲ ਲੜ ਰਹੀ ਸਾਡੀ ਧਰਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵੀ ਕੋਰੋਨਾ ਵਾਇਰਸ 'ਤੇ ਟਵੀਟ ਕੀਤਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਸਾਡੀ ਧਰਤੀ ਕੋਵਿਡ -19 ਕੋਰੋਨਾ ਵਾਇਰਸ ਨਾਲ ਲੜ ਰਹੀ ਹੈ। ਸਰਕਾਰਾਂ ਅਤੇ ਵੱਖ-ਵੱਖ ਪੱਧਰਾਂ 'ਤੇ ਲੋਕ ਇਸ ਦਾ ਮੁਕਾਬਲਾ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ।

ਫੋਟੋ
ਫੋਟੋ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵੀ ਕੋਰੋਨਾ ਵਾਇਰਸ 'ਤੇ ਟਵੀਟ ਕੀਤਾ ਹੈ। ਪੀਐੱਮ ਮੋਦੀ ਨੇ ਕਿਹਾ ਹੈ ਕਿ ਸਾਡੀ ਧਰਤੀ ਕੋਵਿਡ -19 ਕੋਰੋਨਾ ਵਾਇਰਸ ਨਾਲ ਲੜ ਰਹੀ ਹੈ। ਸਰਕਾਰਾਂ ਅਤੇ ਵੱਖ-ਵੱਖ ਪੱਧਰਾਂ 'ਤੇ ਲੋਕ ਇਸ ਦਾ ਮੁਕਾਬਲਾ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ ਜਿੱਥੇ ਵਿਸ਼ਵਵਿਆਪੀ ਆਬਾਦੀ ਦੀ ਇੱਕ ਵੱਡੀ ਗਿਣਤੀ ਰਹਿੰਦੀ ਹੈ, ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ ਕਿ ਸਾਡੇ ਲੋਕ ਤੰਦਰੁਸਤ ਹਨ।

ਪੀਐੱਮ ਮੋਦੀ ਨੇ ਇੱਕ ਹੋਰ ਟਵੀਟ ਵਿੱਚ ਕਿਹਾ, 'ਮੈਂ ਇਹ ਪ੍ਰਸਤਾਵ ਦੇਣਾ ਚਾਹੁੰਦਾ ਹਾਂ ਕਿ ਸਾਰਕ ਦੇਸ਼ਾਂ ਦੀ ਲੀਡਰਸ਼ਿਪ ਕੋਰੋਨਾ ਵਾਇਰਸ ਨਾਲ ਲੜਨ ਲਈ ਇੱਕ ਸਖ਼ਤ ਰਣਨੀਤੀ ਬਣਾਵੇ। ਅਸੀਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਨਾਗਰਿਕਾਂ ਨੂੰ ਸਿਹਤਮੰਦ ਕਿਵੇਂ ਰੱਖ ਸਕਦੇ ਹਾਂ ਇਸ ਬਾਰੇ ਵਿਚਾਰ-ਵਟਾਂਦਰੇ ਕਰ ਸਕਦੇ ਹਾਂ। ਇਕੱਠੇ ਮਿਲ ਕੇ ਅਸੀਂ ਵਿਸ਼ਵ ਲਈ ਇੱਕ ਮਿਸਾਲ ਕਾਇਮ ਕਰ ਸਕਦੇ ਹਾਂ ਅਤੇ ਇੱਕ ਸਿਹਤਮੰਦ ਗ੍ਰਹਿ ਲਈ ਯੋਗਦਾਨ ਪਾ ਸਕਦੇ ਹਾਂ।'

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਕੋਵਿਡ-19 ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਡੇ ਸਮੂਹ 'ਚ ਇਕੱਠੇ ਹੋਣ ਤੋਂ ਪਰਹੇਜ਼ ਕਰਨ। ਕੋਵਿਡ -19 'ਤੇ ਆਪਣੇ ਟਵੀਟ ਵਿੱਚ, ਮੋਦੀ ਨੇ ਕਿਹਾ, "ਘਬਰਾਉਣ ਨੂੰ ਨਾ, ਸਾਵਧਾਨੀ ਨੂੰ ਹਾਂ ਕਹੋ।"

ਜ਼ਿਕਰਯੋਗ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਕਾਰਨ ਕਰਨਾਟਕਾ 'ਚ ਇੱਕ 76 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਹੈ। ਜਦੋਂ ਕਿ ਭਾਰਤ 'ਚ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ 81 ਹੋ ਗਈ ਹੈ।

ABOUT THE AUTHOR

...view details