ਅਯੁੱਧਿਆ ਵਿਵਾਦ: ਸੁਪਰੀਮ ਕੋਰਟ ਦੇ ਫੈਸਲੇ PM ਮੋਦੀ ਨੇ ਕੀਤਾ ਸਵਾਗਤ - ਅਯੁੱਧਿਆ ਵਿਵਾਦ
ਅਯੁੱਧਿਆ ਵਿਵਾਦ ਮਾਮਲੇ 'ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਫ਼ੋਟੋ
ਨਵੀਂ ਦਿੱਲੀ: ਅਯੁੱਧਿਆ ਵਿਵਾਦ ਮਾਮਲੇ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਯੁੱਧਿਆ ਵਿਖੇ 5 ਏਕੜ ਰਕਬੇ ਦਾ ਵੈਕਲਪਿਕ ਪਲਾਟ ਸੁੰਨੀ ਵਕਫ ਬੋਰਡ ਨੂੰ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਰਟ ਨੇ ਸਰਕਾਰ ਨੂੰ 3-4 ਮਹੀਨੇ ਦੇ ਅੰਦਰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਆਰਐਸਐਸ ਮੁੱਥੀ ਮੋਹਨ ਭਾਗਵਤ ਸਮੇਤ ਕਈ ਦਿੱਗਜਾਂ ਨੇ ਸਵਾਗਤ ਕੀਤਾ ਹੈ।
- ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਨੇ ਅਯੁੱਧਿਆ ਬਾਰੇ ਆਪਣਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਨੂੰ ਕਿਸੇ ਦੀ ਜਿੱਤ ਜਾਂ ਹਾਰ ਵਜੋਂ ਨਹੀਂ ਵੇਖਿਆ ਜਾਣਾ ਚਾਹੀਦਾ। ਇਹ ਰਾਮਭਗਤੀ ਹੋਵੇ ਜਾਂ ਰਹੀਮਭਗਤੀ, ਇਹ ਸਮਾਂ ਸਾਡੇ ਸਾਰਿਆਂ ਲਈ ਭਾਰਤਭਗਤੀ ਦੀ ਭਾਵਨਾ ਨੂੰ ਮਜਬੂਤ ਕਰਨ ਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਮੇਰੀ ਅਪੀਲ ਹੈ ਕਿ ਸ਼ਾਂਤੀ, ਸਦਭਾਵਨਾ ਅਤੇ ਏਕਤਾ ਬਣਾਈ ਰੱਖੀ ਜਾਵੇ।
- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼ਾਹ ਨੇ ਕਿਹਾ ਕਿ ਸ੍ਰੀ ਰਾਮ ਜਨਮ ਭੂਮੀ 'ਤੇ ਸਾਰਿਆਂ ਦੀ ਸਹਿਮਤੀ ਨਾਲ ਆਏ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ, ਉਨ੍ਹਾਂ ਨੇ ਕਿਹਾ ਮੈਂ ਸਾਰੇ ਭਾਈਚਾਰਿਆਂ ਅਤੇ ਧਰਮ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਫੈਸਲੇ ਨੂੰ ਆਸਾਨੀ ਨਾਲ ਸਵੀਕਾਰ ਕਰਦੇ ਹੋਏ ਸ਼ਾਂਤੀ ਤੇ ਸਦਭਾਵਨਾਂ ਨਾਲ ਭਰੇ ਇੱਕ ਭਾਰਤ ਸ਼੍ਰੇਸ਼ਠ-ਭਾਰਤ ਦੇ ਆਪਣੇ ਸੰਕਲਪ ਦੇ ਪ੍ਰਤੀ ਵਚਨਬੱਧ ਰਹਿਣ।
-
ਰੱਖਿਆ ਮੰਤਰੀ ਰਾਜਨਾਥ ਨੇ ਵੀ ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇਕ ਇਤਿਹਾਸਕ ਫੈਸਲਾ ਹੈ।
-
ਆਰਐਸਐਸ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਇਹ ਕੇਸ ਦਹਾਕਿਆਂ ਤੋਂ ਚੱਲ ਰਿਹਾ ਸੀ ਅਤੇ ਇਹ ਸਹੀ ਸਿੱਟੇ 'ਤੇ ਪਹੁੰਚ ਗਿਆ ਹੈ। ਇਸ ਨੂੰ ਜਿੱਤ ਜਾਂ ਹਾਰ ਦੇ ਰੂਪ ਵਿੱਚ ਨਹੀਂ ਦੇਖਿਆ ਜਾਣਾ ਚਾਹੀਦਾ। ਅਸੀਂ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਹਰ ਇੱਕ ਦੇ ਯਤਨਾਂ ਦਾ ਸਵਾਗਤ ਕਰਦੇ ਹਾਂ।
-
ਇਸ ਫੈਸਲੇ ਤੋਂ ਬਾਅਦ ਅਧਿਆਤਮਕ ਗੁਰੂ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਫੈਸਲਾ ਹੈ, ਮੈਂ ਇਸ ਦਾ ਸਵਾਗਤ ਕਰਦਾ ਹਾਂ। ਇਹ ਕੇਸ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਆਖਿਰਕਾਰ ਇਹ ਸਿੱਟੇ 'ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ।
-
ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਕਾਂਗਰਸ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੀ ਹੈ। ਅਸੀਂ ਇਸ ਮਾਮਲੇ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਤੇ ਸਾਰੇ ਭਾਈਚਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਸੰਵਿਧਾਨ ਵਿੱਚ ਅੰਕਿਤ ਸ਼ਾਂਤੀ ਤੇ ਸੁਹਾਰਦ ਦੀ ਭਾਵਨਾ ਨੂੰ ਬਰਕਰਾਰ ਰੱਖਿਆ ਜਾਵੇ।”
-
ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਾਰਿਆਂ ਨੂੰ ਅਯੁੱਧਿਆ ਮਾਮਲੇ ਵਿੱਚ ਐਸਸੀ ਦੇ ਫੈਸਲੇ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ।
- ਯੋਗ ਗੁਰੂ ਬਾਬਾ ਰਾਮਦੇਵ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਵਿਸ਼ਾਲ ਰਾਮ ਮੰਦਰ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁਸਲਿਮ ਪੱਖ ਨੂੰ ਬਦਲਵੀਂ ਜ਼ਮੀਨ ਅਲਾਟ ਕਰਨ ਦਾ ਫੈਸਲਾ ਸਵਾਗਤਯੋਗ ਹੈ, ਮੇਰਾ ਮੰਨਣਾ ਹੈ ਕਿ ਹਿੰਦੂ ਭਰਾਵਾਂ ਨੂੰ ਵੀ ਮਸਜਿਦ ਦੇ ਨਿਰਮਾਣ ਵਿਚ ਮਦਦ ਕਰਨੀ ਚਾਹੀਦੀ ਹੈ।