ਨਵੀਂ ਦਿੱਲੀ: ਦੇਸ਼ ਵਿੱਚ ਤੇਜੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ।
ਕੋਰੋਨਾ ਵਾਇਰਸ: PM ਮੋਦੀ ਵੀਰਵਾਰ ਰਾਤ 8 ਵਜੇ ਦੇਸ਼ ਨੂੰ ਕਰਨਗੇ ਸੰਬੋਧਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਕਰਨਗੇ ਸੰਬੋਧਨ
ਦੇਸ਼ ਵਿੱਚ ਤੇਜੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਰਾਤ 8 ਵਜੇ ਦੇਸ਼ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਮਾਰਚ 2020 ਨੂੰ ਰਾਸ਼ਟਰ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਉਹ ਕੋਵਿਡ -19 ਨਾਲ ਜੁੜੇ ਮੁੱਦਿਆਂ ‘ਤੇ ਗੱਲ ਕਰਨਗੇ।
ਕੋਰੋਨਾ ਵਾਇਰਸ ਦੇ ਚਲਦਿਆਂ ਕੇਂਦਰ ਤੋਂ ਇਲਾਵਾ ਸੂਬੇ ਦੀਆਂ ਸਰਕਾਰਾਂ ਵੀ ਲੋਕਾਂ ਨੂੰ ਘਰ ਵਿੱਚ ਰਹਿ ਕੇ ਕੰਮ ਕਰਨ ਦੀ ਅਪੀਲ ਕਰ ਰਹੀ ਹੈ। ਕਈ ਕੰਪਨੀਆਂ ਤੇ ਕਾਰਪੋਰੇਟ ਹਾਊਜ਼ ਨੇ ਵੀ ਆਪਣੇ ਮੁਲਾਜ਼ਮਾਂ ਨੂੰ 'ਵਰਕ ਫਰਾਮ ਹੋਮ' ਕਰਨ ਨੂੰ ਕਿਹਾ ਹੈ। ਪ੍ਰਧਾਨ ਮੰਤਰੀ ਨੇ ਅਜਿਹੀਆਂ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਟਵੀਟ ਕੀਤਾ ਤੇ ਲੋਕਾਂ ਨੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ। ਪੀਐੱਮ ਨੇ ਕਿਹਾ ਕਿ ਸਾਰੇ ਮਿਲ ਕੇ ਇਸ ਮੁਸੀਬਤ ਦਾ ਨਿਪਟਾਰਾ ਕਰ ਸਕਦੇ ਹਨ।