ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ 11 ਜਨਵਰੀ ਨੂੰ ਸ਼ਾਮ 4 ਵਜੇ ਬੈਠਕ ਕਰਨਗੇ। ਇਹ ਬੈਠਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੋਵੇਗੀ, ਜਿਸ ਵਿੱਚ ਸੂਬਿਆਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਹਾਲਾਤ ਅਤੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀਐੱਮ ਮੋਦੀ - ਕੋਵਿਡ ਵੈਕਸੀਨ ਟੀਕਾਕਰਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ 11 ਜਨਵਰੀ ਨੂੰ ਸ਼ਾਮ 4 ਵਜੇ ਬੈਠਕ ਕਰਨਗੇ। ਇਸ ਬੈਠਕ 'ਚ ਟੀਕਾਰਕਰਨ ਜੁੜੇ ਹਰ ਮੁੱਦੇ 'ਤੇ ਚਰਚਾ ਹੋਵੇਗੀ।

ਦੇਸ਼ ਵਿੱਚ ਕੋਰੋਨਾ ਵੈਕਸੀਨ ਟੀਕਾਕਰਨ ਦਾ ਡਰਾਈ ਰਨ ਚਲਾਇਆ ਜਾ ਰਿਹਾ ਹੈ। ਕੋਵਿਡ ਵੈਕਸੀਨ ਟੀਕਾਕਰਨ ਦੇ ਦੂਜੇ ਮਾਕ ਡਰਿੱਲ ਦਾ ਪ੍ਰਬੰਧ ਕੀਤਾ ਗਿਆ, ਜਿਸ ਤੋਂ ਬਾਅਦ ਹੁਣ ਪੀਐੱਮ ਮੋਦੀ ਮੁੱਖ ਮੰਤਰੀਆਂ ਦੇ ਨਾਲ ਬੈਠਕ ਕਰ ਟੀਕਾਕਰਨ ਨਾਲ ਜੁੜੇ ਹਰ ਮੁੱਦੇ 'ਤੇ ਚਰਚਾ ਕਰਨਗੇ, ਤਾਂ ਕਿ ਅਸਲ ਟੀਕਾਕਰਨ ਸ਼ੁਰੂ ਹੋਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।
ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਹੈ ਕਿ ਦੇਸ਼ ਵਿੱਚ ਛੇਤੀ ਹੀ ਕੋਰੋਨਾ ਵੈਕਸੀਨ ਦਾ ਟੀਕਾਕਰਨ ਅਭਿਆਨ ਸ਼ੁਰੂ ਹੋਵੇਗਾ। ਭਾਰਤ ਨੇ ਦੋ ਸਵਦੇਸ਼ੀ ਕੋਰੋਨਾ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਹੈ। ਸਭ ਤੋਂ ਪਹਿਲਾਂ ਇਹ ਵੈਕਸੀਨ ਹੈਲਥ ਵਰਕਰਾਂ, ਸਿਹਤ ਪੇਸ਼ੇਵਰਾਂ, ਫਰੰਟਲਾਈਨ ਵਰਕਰਾਂ, ਫੌਜ ਅਤੇ ਨੀਮ ਫੌਜੀ ਬਲਾਂ ਦੇ ਕਰਮੀਆਂ ਤੋਂ ਇਲਾਵਾ ਸੈਨੇਟਰੀ ਵਰਕਰਾਂ ਨੂੰ ਦਿੱਤਾ ਜਾਵੇਗਾ।