ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਆਪਣੇ ਟਵਿੱਟਰ ਅਕਾਉਂਟ ਤੋਂ ਵਧਾਈ ਦਿੱਤੀ ਹੈ। ਗੁਰਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅੱਜ ਜਿੱਥੇ ਕਈ ਸੂਬਿਆਂ ਚੋਂ ਰਾਜਨੀਤਕ ਹਸਤੀਆਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣਗੀਆਂ ਉੱਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ।
ਨਰੇਂਦਰ ਮੋਦੀ ਨੇ ਟਵੀਟ ਕਰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਲਿਖਿਆ ਕਿ ਇਸ ਪਵਿੱਤਰ ਦਿਹਾੜੇ 'ਤੇ ਸਭ ਦੀਆਂ ਇੱਛਾਵਾਂ ਪੂਰੀਆਂ ਹੋਣ।