ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ PM ਨਾਲ ਫੋਨ 'ਤੇ ਕੀਤੀ ਗੱਲਬਾਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ PM ਬੋਰਿਸ ਜੌਹਨਸਨ ਨਾਲ ਗੱਲਬਾਤ ਕੀਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬ੍ਰਿਟੇਨ ਦੇ ਪੀਐਮ ਬੋਰਿਸ ਜੌਹਨਸਨ ਨਾਲ ਫੋਨ 'ਤੇ ਗੱਲਬਾਤ ਹੋਈ ਹੈ। ਉਨ੍ਹਾਂ ਨੇ ਗੱਲਬਾਤ ਦੇ ਦੌਰਾਨ ਅੱਤਵਾਦ ਦੇ ਵਿਰੁੱਧ ਲੜਾਈ ਦਾ ਜ਼ਿਕਰ ਕੀਤਾ ਹੈ।
ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪੀਐਮ ਜੌਹਨਸਨ ਨੂੰ ਪ੍ਰਧਾਨ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ ਇਸਦੇ ਨਾਲ ਹੀ ਭਾਰਤ ਅਤੇ ਇੰਗਲੈਡ ਦੇ ਵਿਚਕਾਰ ਰਾਣਨੀਤਕ ਸਾਝੇਦਾਰੀ ਨੂੰ ਮਜਬੂਤ ਕਰਨ ਲਈ ਅਤੇ ਉਨ੍ਹਾਂ ਨਾਲ ਕੰਮ ਕਰਨ ਦਾ ਇੱਛਾ ਜਤਾਈ ਹੈ। ਉੱਥੇ ਹੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਦੁਬਾਰਾ ਜਿੱਤ ਲਈ ਵਧਾਈ ਦਿੱਤੀ ਹੈ।
ਦੱਸ ਦੇਈਏ ਕਿ ਮੋਦੀ ਨੇ ਜੌਹਨਸਨ ਦੇ ਨਾਲ ਗੱਲਬਾਤ ਵਿੱਚ ਅੱਤਵਾਦ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅੱਤਵਾਦ ਨੇ ਭਾਰਤ, ਯੂਰੋਪ ਦੇ ਨਾਲ ਦੁਨੀਆਂ ਦੇ ਕਈ ਹਿੱਸਿਆਂ ਵਿੱਚ ਆਪਣੇ ਪੈਰ ਪਸਾਰ ਲਈ ਹਨ।
ਉਨ੍ਹਾਂ ਨੇ ਆਪਣੀ ਗੱਲਬਾਤ ਵਿੱਚ ਕੱਟੜਤਾ, ਹਿੱਸਾ ਅਤੇ ਅਸਹਿਣਸ਼ੀਲਤਾ ਤੋਂ ਪੈਦਾ ਹੋਣ ਵਾਲੇ ਖਾਤਰਿਆਂ ਨੂੰ ਦੂਰ ਕਰਨ ਲਈ ਠੋਸ ਕਦਮ ਉਠਾਉਣ ਦਾ ਗੱਲ ਕੀਤੀ। ਉੱਥੇ ਹੀ ਉਨ੍ਹਾਂ ਨੇ ਖਾਸ ਤੌਰ 'ਤੇ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ (ISIS) ਅਜਿਹੇ ਅੱਤਵਾਦੀ ਸੰਗਠਨ ਦੇ ਖਾਤਮੇ ਦਾ ਜ਼ਿਕਰ ਕੀਤਾ।
ਇਹ ਵੀ ਪੜੋ: ਸਿਵਲ ਸਰਜਨ ਦੇ ਦਫ਼ਤਰ ਦੀ ਛੱਤ ਡਿੱਗੀ, ਦੂਜੇ ਪਾਸੇ ਧਰਮਸੋਤ ਦੇ ਦਾਅਵੇ, ਵੇਖੋ ਵੀਡੀਓ
ਆਪਣੀ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਆਜ਼ਾਦੀ ਦਿਵਸ 'ਤੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਵਿਰੁੱਧ ਹੋਈ ਹਿੱਸਾ ਅਤੇ ਭੰਨਤੋੜ ਦਾ ਜ਼ਿਕਰ ਕੀਤਾ।
ਮੋਦੀ ਦੀ ਇਸ ਗੱਲ ਉੱਤੇ ਪ੍ਰਧਾਨ ਮੰਤਰੀ ਜੌਹਨਸਨ ਨੇ ਦੁੱਖ ਜਤਾਇਆ ਇਸ ਦੇ ਨਾਲ ਹੀ ਉਨ੍ਹਾਂ ਨੇ ਸੁਰੱਖਿਆ ਦੇ ਜ਼ਰੂਰੀ ਕਦਮ ਚੁੱਕੇ ਜਾਣ ਦਾ ਭਰੋਸਾ ਵੀ ਦਵਾਇਆ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਹਾਈ ਕਮਿਸ਼ਨ ਅਤੇ ਉਸਦੇ ਕਰਮੀਆਂ ਤੇ ਉੱਥੇ ਆਉਣ ਜਾਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣਗੇ।