ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਪਹਿਲੀ ਵਾਰ ਆਯੋਜਿਤ ਹੋ ਰਹੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਅੱਜ ਸ਼ੁਰੂਆਤ ਕਰਨਗੇ। ਇਸ ਦਾ ਆਯੋਜਨ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿੱਚ ਹੋਵੇਗਾ।
ਪ੍ਰਧਾਨ ਮੰਤਰੀ ਦੇ ਦਫਤਰ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ, ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਸ਼ੁਰੂਆਤ ਕਰਨਗੇ ਜਿਸ ਦਾ ਆਯੋਜਨ 22 ਫਰਵਰੀ ਤੋਂ ਲੈ ਕੇ 1 ਮਾਰਚ ਤੱਕ ਹੋਵੇਗਾ।
ਦੇਸ਼ ਭਰ ਦੀਆਂ 150 ਤੋਂ ਵੀ ਜ਼ਿਆਦਾ ਯੂਨੀਵਰਸਿਟੀਆਂ ਦੇ ਲਗਭਗ 3500 ਅਥਲੀਟ ਇਸ ਆਯੋਜਨ ਵਿੱਚ ਹਿੱਸਾ ਲੈਣਗੇ। ਇਸ ਦਾ ਆਯੋਜਨ ਓਡੀਸ਼ਾ ਸਰਕਾਰ ਦੀ ਮਦਦ ਨਾਲ ਕੇਂਦਰ ਵੱਲੋਂ ਕੀਤਾ ਜਾ ਰਿਹਾ ਹੈ।
ਅਜਿਹੀ ਜਾਣਕਾਰੀ ਹੈ ਕਿ ਖੇਲੋ ਇੰਡੀਆ ਪ੍ਰੋਗਰਾਮ ਦਾ ਮੁੱਖ ਮਕਸਦ ਦੇਸ਼ ਵਿੱਚ ਖੇਡੀਆਂ ਜਾਣ ਵਾਲੀਆਂ ਸਾਰੀਆਂ ਤਰ੍ਹਾਂ ਦੀਆਂ ਖੇਡਾਂ ਲਈ ਵਧੀਆ ਸੁਵਿਧਾਵਾਂ ਮੁਹੱਈਆਂ ਕਰਕੇ ਖੇਡ ਦੇ ਸੱਭਿਆਚਾਰ ਮੁੜ ਸੁਰਜੀਤ ਕਰਨਾ ਅਤੇ ਦੇਸ਼ ਨੂੰ ਇਸ ਮਾਮਲੇ ਵਿੱਚ ਇੱਕ ਦਿੱਗਜ ਰਾਸ਼ਟਰ ਦੇ ਰੂਪ ਵਿੱਚ ਸਥਾਪਿਤ ਕਰਨਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਪਹਿਲੀ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦਾ ਉਦਘਾਟਨ ਕਰਨਗੇ।