ਨਵੀਂ ਦਿੱਲੀ: ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਅਤੇ 17 ਜੂਨ ਨੂੰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਮੰਗਲਵਾਰ ਨੂੰ, ਪ੍ਰਧਾਨ ਮੰਤਰੀ ਮੋਦੀ ਕੋਰੋਨਾ ਵਾਇਰਸ ਨਾਲ ਸਬੰਧਤ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਵੀਡੀਓ ਕਾਨਫਰੰਸਿੰਗ ਰਾਹੀਂ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਕੋਰੋਨਾ ਸੰਕਟ: ਪੀਐਮ ਮੋਦੀ ਅੱਜ ਤੇ ਕੱਲ੍ਹ ਕਰਨਗੇ ਮੁੱਖ ਮੰਤਰੀਆਂ ਨਾਲ ਬੈਠਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਅਤੇ 17 ਜੂਨ ਨੂੰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨੂੰ ਵਧ ਰਹੇ ਮਾਮਲਿਆਂ ਉੱਤੇ ਚਰਚਾ ਹੋਵੇਗੀ।
ਅੱਜ ਹੋਣ ਵਾਲੀ ਬੈਠਕ ਵਿਚ ਪੰਜਾਬ, ਅਸਾਮ, ਕੇਰਲ, ਉਤਰਾਖੰਡ, ਝਾਰਖੰਡ, ਛੱਤੀਸਗੜ੍ਹ, ਤ੍ਰਿਪੁਰਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਗੋਆ, ਮਨੀਪੁਰ, ਨਾਗਾਲੈਂਡ, ਲੱਦਾਖ, ਪੁਡੂਚੇਰੀ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼, ਦਾਦਰਾ ਨਗਰ ਹਵੇਲੀ, ਦਮਨ ਦੀਯੂ, ਸਿੱਕਮ, ਲਕਸ਼ਦਵੀਪ ਵਰਗੇ ਰਾਜ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਬੁੱਧਵਾਰ ਨੂੰ 15 ਰਾਜਾਂ ਦੇ ਮੁੱਖ ਮੰਤਰੀਆਂ ਅਤੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨਾਲ ਗੱਲਬਾਤ ਕਰਨਗੇ।
ਇਨ੍ਹਾਂ 15 ਰਾਜਾਂ ਵਿੱਚ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਗੁਜਰਾਤ, ਰਾਜਸਥਾਨ, ਯੂ ਪੀ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਕਰਨਾਟਕ, ਬਿਹਾਰ, ਆਂਧਰਾ ਪ੍ਰਦੇਸ਼, ਹਰਿਆਣਾ, ਜੰਮੂ ਅਤੇ ਕਸ਼ਮੀਰ, ਤੇਲੰਗਾਨਾ ਅਤੇ ਓਡੀਸ਼ਾ ਹਨ।ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਇਹ ਛੇਵਾਂ ਦੌਰ ਹੋਵੇਗਾ। ਇਸ ਤੋਂ ਪਹਿਲਾਂ ਅਜਿਹੀ ਬੈਠਕ 11 ਮਈ ਨੂੰ ਹੋਈ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੌਕਡਾਊਨ-4 ਖ਼ਤਮ ਹੋਣ ਤੋਂ ਪਹਿਲਾਂ ਮੁੱਖ ਮੰਤਰੀਆਂ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ ਸੀ।