ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਯਮੁਨਾ ਐਕਸਪ੍ਰੈਸਵੇਅ 'ਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ 29 ਲੋਕਾਂ ਦੀ ਮੌਤ ਹੋ ਗਈ ਤੇ 25 ਲੋਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ, "ਉੱਤਰ ਪ੍ਰਦੇਸ਼ ਦੇ ਆਗਰਾ 'ਚ ਵਾਪਰੀ ਘਟਨਾ ਦਾ ਮੈਨੂੰ ਬਹੁਤ ਦੁੱਖ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਹੋਏ ਯਾਤਰੀ ਜਲਦੀ ਠੀਕ ਹੋ ਜਾਣ।" ਇਸ ਦੇ ਨਾਲ ਹੀ ਉਨ੍ਹਾਂ ਇਹ ਕਿਹਾ ਕਿ ਸੂਬਾ ਸਰਕਾਰ ਹਾਦਸਾਗ੍ਰਸਤ ਪਰਿਵਾਰਾਂ ਦੀ ਹਰ ਸੰਭਵ ਸਦਦ ਕਰੇਗੀ।
ਕੈਪਟਨ ਨੇ ਵੀ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਤਰ ਪ੍ਰਦੇਸ਼ 'ਚ ਵਾਪਰੇ ਬੱਸ ਹਾਦਸੇ 'ਤੇ ਟਵੀਟ ਕਰ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਜ਼ਖਮੀ ਹੋਏ ਯਾਤਰੀਆਂ ਦੀ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ।
ਜ਼ਿਕਰਯੋਗ ਹੈ ਕਿ ਲਖਨਊ ਦੇ ਅਵਧ ਡਿਪੋ ਤੋਂ ਦਿੱਲੀ ਵੱਲ ਆ ਰਹੀ ਬੱਸ ਦੇ ਨਾਲ਼ੇ 'ਚ ਡਿੱਗਣ ਕਾਰਨ 29 ਲੋਕਾਂ ਦੀ ਮੌਤ ਹੋ ਗਈ ਤੇ ਇਸ ਹਾਦਸੇ ਵਿੱਚ 25 ਦੇ ਕਰੀਬ ਵਿਅਕਤੀ ਜਖ਼ਮੀ ਹੋ ਗਏ ਹਨ। ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਯਮੁਨਾ ਐਕਸਪ੍ਰੈਸਵੇਅ 'ਤੇ ਦਰਦਨਾਕ ਹਾਦਸਾ: ਬੱਸ ਨਾਲ਼ੇ 'ਚ ਡਿੱਗੀ, 29 ਲੋਕਾਂ ਦੀ ਮੌਤ