ਨਵੀਂ ਦਿੱਲੀ: ਭਾਰਤ ਚੀਨ ਸਰਹੱਦੀ ਵਿਵਾਦ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਕੇਂਦਰ ਸਰਕਾਰ 'ਤੇ ਨਿਸ਼ਾਨੇ ਵਿਨ੍ਹ ਰਹੇ ਹਨ। ਪੂਰਬੀ ਲੱਦਾਖ ਵਿੱਚ ਚੀਨ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਨੇ ਇੱਕ ਵਾਰ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ।
ਪੂਰਵੀ ਲੱਦਾਖ ਵਿੱਚ ਚੀਨ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਨੇ ਐਤਵਾਰ ਨੂੰ ਮੁੜ ਟਵੀਟ ਕੀਤਾ ਹੈ। ਉਨ੍ਹਾਂ ਟਵੀਟ 'ਚ ਕਿਹਾ, ‘ਦੇਸ਼ ਦੇ ਹਰ ਨਾਗਰਿਕ ਨੂੰ ਭਾਰਤੀ ਫ਼ੌਜ ਦੀ ਯੋਗਤਾ ਅਤੇ ਬਹਾਦਰੀ ‘ਤੇ ਵਿਸ਼ਵਾਸ ਹੈ, ਪਰ ਪ੍ਰਧਾਨ ਮੰਤਰੀ ਨੂੰ ਛੱਡ ਕੇ। ਜਿਨ੍ਹਾਂ ਦੀ ਕਾਇਰਤਾ ਨੇ ਹੀ ਚੀਨ ਨੂੰ ਸਾਡੀ ਜ਼ਮੀਨ ਲੈਣ ਦਿੱਤੀ। ਜਿਨ੍ਹਾ ਦਾ ਝੂਠ ਇਹ ਸੁਨਿਸ਼ਚਿਤ ਕਰੇਗਾ ਕਿ ਉਹ ਚੀਨ ਕੋਲ ਹੀ ਰਹੇਗਾ।