ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਆਗਰਾ ਤੋਂ ਕੋਰੋਨਾ ਵਾਇਰਸ ਦੇ 6 ਨਵੇਂ ਸ਼ੱਕੀ ਮਾਮਲਿਆਂ ਤੋਂ ਬਾਅਦ ਲੋਕਾਂ ਨੂੰ ਨਾ ਘਬਰਾਉਣ ਤੇ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ ਹੈ। ਪੀਐੱਮ ਮੋਦੀ ਨੇ ਟਵੀਟ ਕਰ ਕਿਹਾ, 'ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਸਾਨੂੰ ਇਕੱਠੇ ਕੰਮ ਕਰਨ ਦੀ ਲੋੜ ਹੈ। ਆਪਣੇ ਆਪ ਨੂੰ ਬਚਾਉਣ ਲਈ ਛੋਟੇ ਪਰ ਮਹੱਤਵਪੂਰਣ ਕਦਮ ਚੁੱਕੋ।'
PM ਮੋਦੀ ਦਾ ਦੇਸ਼ ਵਾਸੀਆਂ ਨੂੰ ਭਰੋਸਾ- ਕੋਰੋਨਾ ਵਾਇਰਸ ਤੋਂ ਨਾ ਘਬਰਾਓ, ਮਿਲ ਕੇ ਕੰਮ ਕਰੋ
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦਨੀਆ ਭਰ 'ਚ ਕੋਰੋਨਾ ਵਾਇਰਸ ਦੇ ਕਈ ਮਰੀਜ਼ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ ਦਿੱਲੀ, ਤੇਲੰਗਾਨਾ, ਜੈੁਪਰ ਤੋਂ ਬਾਅਦ ਚੰਡੀਗੜ੍ਹ 'ਚ ਵੀ ਸ਼ਕੀ ਮਰੀਜ਼ ਪਾਏ ਗਏ ਹਨ। ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਨਾ ਘਬਰਾਉਣ ਲਈ ਕਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਇੱਕ ਪੋਸਟਰ ਵੀ ਟਵੀਟ ਕੀਤਾ, ਜਿਸ ਵਿੱਚ ਸਾਫ਼-ਸਫਾਈ ਦੇ ਆਮ ਕੰਮਾਂ ਬਾਰੇ ਦੱਸਿਆ ਹੈ, ਜਿਸ 'ਚ ਲਗਾਤਾਰ ਹੱਥ ਧੋਣਾ ਤੇ ਅੱਖਾਂ, ਨੱਕ ਤੇ ਮੂੰਹ ਨੂੰ ਵਾਰ-ਵਾਰ ਛੂਹਣ ਤੋਂ ਬਚਣ ਲਈ ਕਿਹਾ ਗਿਆ, ਤਾਂ ਜੋ ਵਾਇਰਸ ਨਾ ਫ਼ੈਲੇ।
ਇੱਕ ਦਿਨ ਪਹਿਲਾਂ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੀਐੱਮ ਨਰਿੰਦਰ ਮੋਦੀ ਦਰਮਿਆਨ ਸੰਸਦ ਵਿੱਚ ਸਿਹਤ ਦੇ ਮੁੱਦਿਆਂ ਉੱਤੇ ਵਿਚਾਰ ਵਟਾਂਦਰੇ ਹੋਏ ਸਨ। ਆਗਰਾ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 6 ਸ਼ੱਕੀ ਤੇ ਲਖਨਉ 'ਚ ਵੀ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕੀਤੀ ਗਈ। ਇਸ ਤੋਂ ਪਹਿਲਾਂ ਹਰ ਮਾਮਲੇ ਦੀ ਜਾਣਕਾਰੀ ਦਿੱਲੀ, ਤੇਲੰਗਾਨਾ ਅਤੇ ਰਾਜਸਥਾਨ ਵਿੱਚ ਸਾਹਮਣੇ ਆਈ ਸੀ।