ਨਵੀਂ ਦਿੱਲੀ: ਕੌਮੀ ਰਾਜਧਾਨੀ ਦੇ ਧੌਲਾ ਕੁਆਂ ਸਥਿਤ ਪੁਲਿਸ ਚੌਕੀ ਵਿੱਚ ਸ਼ੁੱਕਰਵਾਰ ਰਾਤ ਇੱਕ ਹਵਲਦਾਰ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।
ਦਿੱਲੀ ਪੁਲਿਸ ਦੇ ਹਵਲਦਾਰ ਨੇ ਖ਼ੁਦ ਨੂੰ ਮਾਰੀ ਗੋਲੀ - Police Constable Parun Tyagi has shot himself dead
ਦਿੱਲੀ ਦੇ ਧੌਲਾ ਕੁਆਂ ਇਲਾਕੇ ਵਿੱਚ ਇੱਕ ਪੁਲਿਸ ਹਵਲਦਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਹਾਲੇਤੱਕ ਇਸ ਖ਼ੁਦਕੁਸ਼ੀ ਦੇ ਪਿੱਛੇ ਦੇ ਕਾਰਨ ਸਾਹਮਣੇ ਨਹੀਂ ਆਏ ਹਨ।
ਦਿੱਲੀ ਪੁਲਿਸ
ਪੁਲਿਸ ਸੂਤਰਾਂ ਮੁਤਾਬਕ ਮਰਨ ਵਾਲੇ ਦਾ ਨਾਂਅ ਪਰੁਨ ਤਿਆਗੀ ਹੈ ਅਤੇ ਉਸ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰੀ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।