ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਪੁਲਿਸ ਨੇ ਐਤਵਾਰ ਨੂੰ ਜਾਮੀਆ ਮਿਲਿਆ ਇਸਲਾਮੀਆ ਵਿੱਚ ਨਾਗਰਿਕਤਾ ਕਾਨੂੰਨ ਦੇ ਵਿਰੱਧ ਹਿੰਸਾ ਪ੍ਰਦਰਸ਼ਨ ਦੌਰਾਨ ਇੱਕ ਵੀ ਗੋਲ਼ੀ ਨਹੀਂ ਚਲਾਈ।
ਨਾਗਰਿਕਤਾ ਕਾਨੂੰਨ ਦੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਅੱਗਜ਼ਨੀ ਕਰਨ ਅਤੇ ਵਾਹਨਾਂ ਨੂੰ ਸਾੜਨ ਦੇ ਲਈ 10 ਲੋਕਾਂ ਦੀ ਗ੍ਰਿਫ਼ਤਾਰੀ ਬਾਰੇ ਮੰਤਰਾਲੇ ਦੇ ਸੂਤਰ ਨੇ ਕਿਹਾ ਕਿ ਹਿਰਾਸਤ ਵਿੱਚ ਲਏ ਗਏ ਸਾਰੇ 10 ਲੋਕ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ।
ਇੱਕ ਅਧਿਕਾਰੀ ਨੇ ਕਿਹਾ, "ਜਾਮੀਆ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਵੱਲੋਂ ਕੋਈ ਵੀ ਗੋਲ਼ੀ ਨਹੀਂ ਚਲਾਈ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਹੋਰ ਵੀ ਗ਼ੈਰ ਸਮਾਜਿਕ ਤੱਤਾਂ ਤੇ ਨਜ਼ਰ ਰੱਖੀ ਜਾ ਰਹੀ ਹੈ।"