ਫ਼ਰੀਦਕੋਟ: ਪੁਲਿਸ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਜ਼ਿਲ੍ਹਾ ਪੁਲਿਸ ਮੁੱਖੀ ਰਾਜ ਬਚਨ ਸਿੰਘ ਵੱਲੋਂ ਜ਼ਿਲ੍ਹੇ ਦੇ 5 ਪਿੰਡਾਂ ਦੀਆ ਪੰਚਾਇਤਾਂ ਨਾਲ ਮੁਲਾਕਾਤ ਕਰਕੇ ਨਸ਼ਿਆਂ ਖਿਲਾਫ਼ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਅਸੀਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਸਾਰੇ ਪਿੰਡ ਨੇ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਦਾ ਭਰੋਸਾ ਦਿੱਤਾ।
ਪੁਲਿਸ ਵੱਲੋਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਵਿਰੁੱਧ ਲੜਾਈ 'ਚ ਮੰਗਿਆ ਸਾਥ - ਖੇਡਾਂ ਵੱਲ ਪ੍ਰੇਰਿਤ
ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ੇ ਵੇਚਣ ਵਾਲਿਆਂ ਖਿਲਾਫ ਲਾਮਬੱਧ ਕਰਨ ਅਤੇ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੁੱਕ ਕਰਨ ਲਈ ਜ਼ਿਲ੍ਹਾ ਪੁਲਿਸ ਮੁੱਖੀ ਨੇ 5 ਪਿੰਡਾ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨਸ਼ਿਆਂ ਦੇ ਖਿਲਾਫ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਫ਼ੋਟੋ
ਉਨ੍ਹਾਂ ਲੋਕਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਲਈ ਕਿਹਾ ਜਿਸ ਤੇ 5 ਪਿੰਡਾਂ ਦੀਆਂ ਪੰਚਾਇਤਾਂ ਨੇ ਹਾਮੀਂ ਭਰੀ ਅਤੇ ਨਸ਼ਿਆਂ ਖਿਲਾਫ਼ ਪੁਲਿਸ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਨਸ਼ਿਆਂ ਵਰਗੀ ੳਲਾਮਤ ਨਾਲ ਮਿਲ ਕੇ ਹੀ ਲੜਿਆ ਜਾ ਸਕਦਾ ਹੈ। ਜ਼ਿਲ੍ਹੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੀ ਮੁਹਿੰਮ ਦੇ ਤਹਿਤ ਬੀਤੇ ਦਿਨੀ ਇੱਕ ਮੈਡੀਕਲ ਸਟੋਰ ਮਾਲਕ ਤੋਂ ਵੱਡੀ ਮਾਤਰਾ ਵਿੱਚ ਸੰਥੈਟਿਕ ਨਸ਼ਾ ਦੇ ਨਾਲ-ਨਾਲ ਵੱਡੀ ਮਾਤਰਾ ਵਿਚ ਡਰੱਗ ਮਨੀ ਵੀ ਬ੍ਰਾਮਦ ਕੀਤੀ ਗਈ।