ਪੰਜਾਬ

punjab

ETV Bharat / bharat

ਸ਼ਹੀਦੀ ਦਿਹਾੜੇ ਮੌਕੇ ਆਗੂਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ 23 ਮਾਰਚ 1931 ਵਿੱਚ ਬ੍ਰਿਟਿਸ਼ ਸਰਕਾਰ ਦਾ ਵਿਰੋਧ ਕਰਨ ਉੱਤੇ ਫਾਂਸੀ ਦੇ ਦਿੱਤੀ ਗਈ ਸੀ। ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਸ਼ਰਧਾਂਜਲੀ ਲਈ ਅੱਜ ਸਾਰਾ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ।

Courtesy_ਸੋਸ਼ਲ ਮੀਡੀਆ।

By

Published : Mar 23, 2019, 5:40 PM IST

ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਰਾਜਗੁਰੂ , ਸੁਖਦੇਵ ਦੀ ਯਾਦ ਵਿੱਚ ਇਸ ਦਿਨ ਨੂੰ ਸ਼ਹੀਦੀ ਦਿਹਾੜ ਵਜੋਂ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਵਸ ਦੇ ਮੌਕੇ 'ਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਸਿਆਸੀ ਆਗੂਆਂ ਨੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸੂਬੇ ਵਿੱਚ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ, " ਆਜ਼ਾਦੀ ਦੇ ਅਮਰ ਸੇਨਾਂਨੀ ਮਹਾਨ ਭਗਤ ਸਿੰਘ, ਸੁਖਦੇਵ,ਰਾਜਗੁਰੂ ਨੂੰ ਸ਼ਹੀਦੀ ਦਿਵਸ 'ਤੇ ਸ਼ਤ-ਸ਼ਤ ਪ੍ਰਣਾਮ। "

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ । ਟਵੀਟ ਵਿੱਚ ਉਨ੍ਹਾਂ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ 'ਚ ਉਹ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਤੇ ਫੁੱਲ ਮਾਲਾ ਚੜਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਸ ਮੌਕੇ ਵੱਖ-ਵੱਖ ਥਾਵਾਂ ਉੱਤੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਉਲੀਕੇ ਗਏ ਹਨ ਅਤੇ ਦੇਸ਼ਵਾਸੀ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਟ ਕਰ ਰਹੇ ਹਨ। ਇਸ ਮੌਕੇ ਕਈ ਸਿਆਸੀ ਆਗੂਆਂ ਨੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕੀਤੇ।

ABOUT THE AUTHOR

...view details