ਨਵੀਂ ਦਿੱਲੀ: ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ 129ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ।
ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸਿਆਸੀ ਆਗੂਆਂ ਨੇ ਦਿੱਤੀ ਸ਼ਰਧਾਂਜਲੀ - 14 ਨਵਬੰਰ ਬਾਲ ਦਿਵਸ
ਦੇਸ਼ ਭਰ ਵਿੱਚ 14 ਨਵਬੰਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ 129ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ।
ਫ਼ੋਟੋ
ਦੱਸ ਦਈਏ, ਜਵਾਹਰ ਲਾਲ ਨਹਿਰੂ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ। ਨਹਿਰੂ ਅਗਸਤ 1947 ਤੋਂ ਮਈ 1964 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ 14 ਨਵੰਬਰ 1889 ਨੂੰ ਅਲਾਹਾਬਾਦ ਵਿਖੇ ਜਨਮ ਹੋਇਆ ਸੀ।