ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਜਾਰੀ ਹਿੰਸਕ ਪ੍ਰਦਰਸ਼ਨਾਂ ਦੇ ਵਿਚਕਾਰ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਉੱਥੇ ਹੀ ਦਿੱਲੀ ਵਿੱਚ ਵੀ ਸ਼ਾਮ ਨੂੰ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ। ਜਿਸ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦਾ ਸਹਾਰਾ ਲੈਣਾ ਪਿਆ।
CAA ਖ਼ਿਲਾਫ਼ ਹਿੰਸਕ ਪ੍ਰਦਰਸ਼ਨ, ਦਿੱਲੀ 'ਚ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ - delhi protest
ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਜਾਰੀ ਹਿੰਸਕ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਦਿੱਲੀ 'ਚ ਹਾਲਾਤ ਕਾਬੂ ਕਰਨ ਲਈ ਪੁਲਿਸ ਨੂੰ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦਾ ਸਹਾਰਾ ਲੈਣਾ ਪਿਆ।
ਦਿੱਲੀ ਦੇ ਦਰਿਆਗੰਜ ਇਲਾਕੇ ਵਿੱਚ ਭੀੜ ਵੱਲੋਂ ਇੱਕ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਹਾਲਾਤਾਂ ਤੇ ਕਾਬੂ ਪਾਉਣ ਲਈ ਪੁਲਿਸ ਨੂੰ ਕਾਫੀ ਮੁਸ਼ੱਕਤ ਕਰਨੀ ਪੈ ਰਹੀ ਹੈ। ਦਿੱਲੀ ਗੇਟ ਤੋਂ ਵਿੱਚ ਖੜੀਆਂ ਗੱਡੀਆਂ ਨੂੰ ਅੱਗ ਦੇ ਹਵਾਲੇ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਇਕੱਤਰ ਹੋਏ ਹਨ।
ਦੱਸਣਯੋਗ ਹੈ ਕਿ ਦਿੱਲੀ ਦੇ ਸਦਰ ਬਾਜ਼ਾਰ, ਨਬੀ ਕਰੀਮ, ਦਰਿਆਗੰਜ, ਸੀਲਮਪੁਰ, ਸੀਮਾਪੁਰੀ, ਨੰਦ ਨਗਰੀ ਅਤੇ ਦਿੱਲੀ ਗੇਟ ਵਿੱਚ ਵੀ ਹਾਲਾਤ ਤਣਾਅਪੁਰਨ ਬਣੇ ਹੋਏ ਹਨ। ਕੁੱਝ ਥਾਵਾਂ 'ਤੇ ਪੱਥਰਬਾਜ਼ੀ ਕੀਤੀ ਗਈ ਅਤੇ ਕਈ ਪ੍ਰਦਰਸ਼ਨਕਾਰੀਆਂ ਨੇ ਫਾਇਰਿੰਗ ਵੀ ਕੀਤੀ। ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਪੱਥਰਬਾਜ਼ੀ ਵਿੱਚ ਦਿੱਲੀ ਪੁਲਿਸ ਦੇ ਏਡੀਸੀਪੀ ਰੋਹਿਤ ਰਾਜਬੀਰ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ।