ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਲੋਕ ਸਭਾ ਸੀਟਾਂ ਦੀ ਗਿਣਤੀ 543 ਤੋਂ ਵਧਾ ਕੇ ਇੱਕ ਹਜ਼ਾਰ ਕਰਨ ਦੀ ਅਤੇ ਰਾਜ ਸਭਾ ਸੀਟਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਹੈ। ਮੁਖਰਜੀ ਨੇ ਦਲੀਲ ਦਿੱਤੀ ਕਿ ਭਾਰਤ ਵਿੱਚ ਚੁਣੇ ਗਏ ਨੁਮਾਇੰਦਿਆਂ ਲਈ ਵੋਟਰਾਂ ਦੀ ਸੰਖਿਆ ਅਨੁਪਾਤ ਮੁਤਾਬਕ ਬਹੁਤ ਵੱਧ ਹੈ।
ਲੋਕ ਸਭਾ ਸੀਟਾਂ ਨੂੰ ਵਧਾ ਕੇ 1000 ਕੀਤਾ ਜਾਵੇ: ਪ੍ਰਣਬ ਮੁਖਰਜੀ
ਇੰਡੀਆ ਫਾਉਂਡੇਸ਼ਨ ਵੱਲੋਂ ਆਯੋਜਿਤ ਦੂਸਰਾ ਅਟਲ ਬਿਹਾਰੀ ਵਾਜਪਾਈ ਯਾਦਗਾਰੀ ਸਮਾਗਮ ਵਿੱਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਲੋਕ ਸਭਾ ਵਿੱਚ ਮੈਂਬਰਾਂ ਦੀ ਗਿਣਤੀ ਇੱਕ ਹਜ਼ਾਰ ਕੀਤੀ ਜਾਵੇ।
ਫ਼ੋਟੋ
ਇਸ ਦੇ ਨਾਲ ਹੀ ਪ੍ਰਣਬ ਮੁਖਰਜੀ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਕਰਵਾਏ ਜਾਣ 'ਤੇ ਸ਼ੰਕਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੰਵਿਧਾਨਕ ਸੋਧਾਂ ਤੋਂ ਬਾਅਦ ਕੀਤਾ ਜਾ ਸਕਦਾ ਹੈ ਪਰ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਚੁਣੇ ਹੋਏ ਮੈਂਬਰਾਂ ਦਾ ਭਵਿੱਖ ਵਿੱਚ ਕਿਸੇ ਵੀ ਸਰਕਾਰ ‘ਤੇ ਭਰੋਸਾ ਨਹੀਂ ਗੁਆਏਗੀ। ਉਨ੍ਹਾਂ ਨੇ ਕਿਹਾ ਕਿ ਲੋਕਸਭਾ ਦੀ ਸਮਰੱਥਾ 1977 ਵਿੱਚ ਸੋਧੀ ਗਈ ਸੀ ਜੋ 1971 ਦੀ ਮਰਦਮਸ਼ੁਮਾਰੀ ਦੇ ਆਧਾਰ 'ਤੇ ਕੀਤਾ ਗਿਆ ਸੀ ਅਤੇ ਉਸ ਵੇਲੇ ਦੇਸ਼ ਦੀ ਅਬਾਦੀ 55 ਕਰੋੜ ਸੀ। ਉਨ੍ਹਾਂ ਕਿਹਾ ਕਿ ਆਬਾਦੀ ਹੁਣ ਉਸ ਸਮੇਂ ਤੋਂ ਦੁੱਗਣੀ ਤੋਂ ਵੀ ਵੱਧ ਗਈ ਹੈ।