ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਹਿਤ ਵਿੱਚ ਐਤਵਾਰ ਨੂੰ ਵੀ ਕੋਈ ਤਬਦੀਲੀ ਨਹੀਂ ਹੋਈ। ਉਹ ਅਜੇ ਵੀ ਵੈਂਟੀਲੇਟਰ 'ਤੇ ਹਨ। ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ ਉਹ ਅਜੇ ਵੀ ਬੇਹੋਸ਼ ਹਨ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਸੁਧਾਰ - ਆਰਮੀ ਰਿਸਰਚ ਐਂਡ ਰੈਫਰਲ
ਦਿਮਾਗੀ ਸਰਜਰੀ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ, ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਰੰਤਰ ਨਿਗਰਾਨੀ ਕਰ ਰਹੀ ਹੈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ
ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਅਭਿਜੀਤ ਮੁਖਰਜੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਪਿਛਲੇ ਦਿਨਾਂ ਨਾਲੋਂ ਬਿਹਤਰ ਅਤੇ ਸਥਿਰ ਹੈ। ਉਹ ਸਥਿਰ ਹਨ, ਸਾਨੂੰ ਵਿਸ਼ਵਾਸ ਹੈ ਕਿ ਉਹ ਜਲਦੀ ਹੀ ਠੀਕ ਹੋ ਜਾਣਗੇ। ਦੱਸਣਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਮਾਗ 'ਚ ਜਮ੍ਹਾ ਖੂਨ ਦੇ ਗਤਲੇ ਨੂੰ ਦੂਰ ਕਰਨ ਲਈ ਸਫਲ ਸਰਜਰੀ ਕੀਤੀ ਗਈ ਹੈ।
ਉਨ੍ਹਾਂ ਆਰਮੀ ਦੇ ਆਰ ਐਂਡ ਆਰ ਹਸਪਤਾਲ ਵਿੱਚ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ। ਸਰਜਰੀ ਤੋਂ ਪਹਿਲਾਂ ਹੀ ਪ੍ਰਣਬ ਮੁਖਰਜੀ ਜਾਂਚ ਵਿੱਚ ਕੋਵਿਡ-19 ਤੋਂ ਸੰਕਰਮਿਤ ਪਾਏ ਗਏ ਸਨ।
Last Updated : Aug 16, 2020, 4:31 PM IST