ਪੰਜਾਬ

punjab

ETV Bharat / bharat

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਹੋਈ ਹੋਰ ਖਰਾਬ: ਹਸਪਤਾਲ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਹੋਰ ਵਿਗੜ ਗਈ ਹੈ। ਉਹ ਅਜੇ ਵੀ ਕੋਮਾ 'ਚ ਹਨ ਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ।

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ

By

Published : Aug 31, 2020, 2:07 PM IST

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਹੋਰ ਵਿਗੜ ਗਈ ਹੈ। ਪ੍ਰਣਬ ਮੁਖਰਜੀ ਦਿੱਲੀ ਦੇ ਆਰਮੀ ਹਸਪਤਾਲ ਵਿੱਚ ਦਾਖ਼ਲ ਹਨ। ਹਸਪਤਾਲ ਵੱਲੋਂ ਦੱਸਿਆ ਗਿਆ ਹੈ ਕਿ ਫੇਫੜਿਆਂ ਦੇ ਇਨਫੈਕਸ਼ਨ ਕਾਰਨ ਸੈਪਟਿਕ ਸਦਮੇ ਦੀ ਸਥਿਤੀ ਪੈਦਾ ਹੋਈ ਹੈ। ਪ੍ਰਣਬ ਮੁਖਰਜੀ ਦੀ ਇਸ ਮਹੀਨੇ ਦਿਮਾਗ ਦੀ ਸਰਜਰੀ ਹੋਈ, ਜਿਸ ਤੋਂ ਬਾਅਦ ਉਹ ਕੋਮਾ 'ਚ ਹਨ।

ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਣਬ ਮੁਖਰਜੀ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਸਥਿਰ ਹੈ। ਫੇਫੜਿਆਂ ਵਿੱਚ ਇਨਫੈਕਸ਼ਨ ਕਾਰਨ ਸੈਪਟਿਕ ਸਦਮਾ ਹੈ। ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦੇ ਇਲਾਜ ਵਿੱਚ ਲੱਗੀ ਹੋਈ ਹੈ। ਕੋਮਾ ਵਿੱਚ ਹੋਣ ਕਾਰਨ ਪ੍ਰਣਬ ਮੁਖਰਜੀ ਨੂੰ ਵੈਂਟੀਲੇਟਰ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ।

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਨਹੀਂ ਕੋਈ ਸੁਧਾਰ

ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫੌਜ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਵਿੱਚ ਭਰਤੀ ਹੋਣ ਵੇਲੇ ਕੀਤੀ ਗਈ ਜਾਂਚ ਦੌਰਾਨ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਡਾਕਟਰਾਂ ਦਾ ਕਹਿਣਾਂ ਹੈ ਕਿ ਉਨ੍ਹਾਂ ਦੇ ਗੁਰਦੇ ਵੀ ਸਹੀ ਤਰ੍ਹਾਂ ਕੰਮ ਨਹੀਂ ਕਰ ਰਹੇ ਹਨ।

ਦੱਸਣਯੋਗ ਹੈ ਕਿ ਪ੍ਰਣਬ ਮੁਖਰਜੀ 2012 ਤੋਂ 2017 ਤੱਕ ਦੇਸ਼ ਦੇ 13ਵੇਂ ਰਾਸ਼ਟਰਪਤੀ ਰਹੇ ਸਨ।

ABOUT THE AUTHOR

...view details