ਪੰਜਾਬ

punjab

ETV Bharat / bharat

ਰਾਸ਼ਟਰਪਤੀ ਨੇ ਤਿੰਨ ਤਲਾਕ ਬਿੱਲ ਨੂੰ ਦਿੱਤੀ ਮਨਜ਼ੂਰੀ - ਰਾਮਨਾਥ ਕੋਵਿੰਦ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਿੰਨ ਤਲਾਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਹੁਣ ਕਾਨੂੰਨ ਬਣ ਗਿਆ ਹੈ। ਇਹ ਕਾਨੂੰਨ 19 ਸਤੰਬਰ 2018 ਤੋਂ ਲਾਗੂ ਮੰਨਿਆ ਜਾਵੇਗਾ ਅਤੇ 19 ਸਤੰਬਰ 2018 ਤੋਂ ਬਾਅਦ ਤਿੰਨ ਤਲਾਕ ਸਬੰਧਤ ਜਿੰਨੇ ਵੀ ਮਾਮਲੇ ਸਾਹਮਣੇ ਆਏ ਹਨ ਉਨ੍ਹਾਂ ਦਾ ਨਿਪਟਾਰਾ ਇਸੇ ਕਾਨੂੰਨ ਤਹਿਤ ਕੀਤਾ ਜਾਵੇਗਾ।

ਫ਼ਾਈਲ ਫ਼ੋਟੋ।

By

Published : Aug 1, 2019, 10:32 AM IST

ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਿੰਨ ਤਲਾਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਨਜ਼ੂਰੀ ਨੂੰ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਗਿਆ ਹੈ ਜੋ ਕਿ 19 ਸਤੰਬਰ 2018 ਤੋਂ ਲਾਗੂ ਮੰਨਿਆ ਜਾਵੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਜਸਭਾ ਨੇ ਮੁਸਲਿਮ ਮਹਿਲਾ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਸੀ।

ਇਸ ਬਿੱਲ ਦੇ ਕਾਨੂੰਨ ਬਣਨ ਤੋਂ ਬਾਅਦ 19 ਸਤੰਬਰ 2018 ਤੋਂ ਬਾਅਦ ਤਿੰਨ ਤਲਾਕ ਨਾਲ ਸਬੰਧਤ ਜਿੰਨੇ ਵੀ ਮਾਮਲੇ ਸਾਹਮਣੇ ਆਏ ਹਨ ਉਨ੍ਹਾਂ ਦਾ ਨਿਪਟਾਰਾ ਇਸੇ ਕਾਨੂੰਨ ਤਹਿਤ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਰਾਜਸਭਾ 'ਚ ਬਿੱਲ ਦੇ ਪੱਖ 'ਚ 99 ਅਤੇ ਵਿਰੋਧ 'ਚ 84 ਵੋਟਾਂ ਪਈਆਂ ਸਨ। ਇਸ ਬਿੱਲ ਦੇ ਰਾਜਸਭਾ 'ਚ ਪਾਸ ਹੋਣ ਤੋਂ ਬਾਅਦ ਕਾਨੂੰਨ ਮੰਤਰੀ ਰਵਿਸ਼ੰਕਰ ਪ੍ਰਸਾਦ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਟਵੀਟ ਕਰਕੇ ਸਾਰੇ ਸਾਂਸਦਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸੀ ਕਿ ਤਿੰਨ ਤਲਾਕ ਬਿੱਲ ਪਾਸ ਹੋਣਾ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ 'ਚ ਇੱਕ ਵੱਡਾ ਕਦਮ ਹੈ।

ABOUT THE AUTHOR

...view details