ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਸ਼ਾਮ ਨੂੰ ਦੇਸ਼ ਵਾਸੀਆਂ ਨੂੰ ਓਨਮ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਰੋਨਾ ਕਾਲ 'ਚ ਤਿਉਹਾਰ ਮਨਾਉਣ ਵੇਲੇ ਸਾਨੂੰ ਸਮਾਜ ਦੇ ਕਮਜ਼ੋਰ ਵਰਗਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਓਨਮ ਦਾ ਤਿਉਹਾਰ ਸਾਡੀ ਖੁਸ਼ਹਾਲ ਸਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ।
ਓਨਮ ਦੇ ਤਿਉਹਾਰ ਦੀਆਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਨਮ ਦੇ ਤਿਉਹਾਰ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਓਨਮ ਦਾ ਤਿਉਹਾਰ ਸਾਡੀ ਖੁਸ਼ਹਾਲ ਸਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ।
ਰਾਸ਼ਟਰਪਤੀ ਕੋਵਿੰਦ ਨੇ ਕਿਹਾ, "ਇਹ ਨਵੀਂ ਫਸਲ ਦੇ ਆਗਮਨ 'ਤੇ ਧਰਤੀ ਮਾਤਾ ਪ੍ਰਤੀ ਸਾਡੇ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਵੀ ਹੈ।" ਰਾਸ਼ਟਰਪਤੀ ਨੇ ਕਿਹਾ, "ਕੋਵਿਡ -19 ਮਹਾਂਮਾਰੀ ਦੇ ਸਮੇਂ ਤਿਉਹਾਰ ਮਨਾਉਂਦੇ ਹੋਏ ਸਾਨੂੰ ਸਮਾਜ ਦੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਵੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਆਪਣੇ ਪਰਿਵਾਰ ਅਤੇ ਸਮਾਜ ਦੀ ਵਿਆਪਕ ਸੁਰੱਖਿਆ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।"
ਪ੍ਰਧਾਨ ਮੰਤਰੀ ਮੋਦੀ ਨੇ ਓਨਮ ਦੇ ਤਿਉਹਾਰ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਓਨਮ ਦੀ ਧੂਮ ਤਾਂ ਅੱਜ, ਪੂਰੇ ਦੇਸ਼ ਅਤੇ ਵਿਦੇਸ਼ ਵਿੱਚ ਪਹੁੰਚ ਗਈ ਹੈ। ਅਮਰੀਕਾ ਹੋਵੇ, ਯੂਰਪ ਹੋਵੇ, ਜਾਂ ਖਾੜੀ ਦੇਸ਼ ਹੋਣ, ਓਨਮ ਦੀ ਖ਼ੁਸ਼ੀ ਹਰ ਕਿਤੇ ਮਿਲ ਜਾਵੇਗੀ। ਉਨ੍ਹਾਂ ਕਿਹਾ, “ਓਨਮ ਇੱਕ ਅੰਤਰਰਾਸ਼ਟਰੀ ਤਿਉਹਾਰ ਬਣਦਾ ਜਾ ਰਿਹਾ ਹੈ।” ਪੀਐੱਮ ਮੋਦੀ ਨੇ ਕਿਹਾ ਕਿ ਇਹ ਖੇਤੀਬਾੜੀ ਤਿਉਹਾਰ ਪੇਂਡੂ ਅਰਥਚਾਰੇ ਦੀ ਸ਼ੁਰੂਆਤ ਦਾ ਪ੍ਰਤੀਕ ਵੀ ਹੈ।