ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਰੇ ਸੂਬਿਆਂ ਦੇ ਰਾਜਪਾਲ ਅਤੇ ਉਪ-ਰਾਜਪਾਲ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕੋਵਿਡ-19 ਨਾਲ ਨਜਿੱਠਣ ਲਈ ਸਿਹਤ ਪੇਸ਼ੇਵਰਾਂ ਅਤੇ ਹੋਰ ਸਾਰਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਰਾਸ਼ਟਰਪਤੀ ਕਾਨਫ਼ਰੰਸ ਵਿਚ ਚੋਟੀ ਦੀਆਂ ਸਵੈ-ਸੇਵੀ ਸੰਸਥਾਵਾਂ ਸ਼ਾਮਲ ਹੋਈਆਂ, ਜਿਸ ਵਿਚ ਇੰਡੀਅਨ ਰੈਡ ਕਰਾਸ ਸੁਸਾਇਟੀ ਵੀ ਸ਼ਾਮਲ ਹੋਈ ਜਿਸ ਨੂੰ ਭਾਰਤ ਵਿਚ ਸਮਾਜਿਕ ਸੰਕਟਕਾਲੀਨ ਅਤੇ ਮਾਨਵਤਾਵਾਦੀ ਪ੍ਰੋਗਰਾਮਾਂ ਲਈ ਜਾਣਿਆ ਜਾਂਦਾ ਹੈ।