ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮ.ਐਚ.ਆਰ.ਡੀ.) ਦੇ ਨਾਂਅ ਬਦਲਣ ਨੂੰ ਸਹਿਮਤੀ ਦੇ ਦਿੱਤੀ। ਨਾਂਅ ਬਦਲਣਾ ਨਵੀਂ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੇ ਖਰੜੇ ਦੀਆਂ ਮੁੱਖ ਸਿਫਾਰਸ਼ਾਂ ਵਿਚੋਂ ਇੱਕ ਸੀ, ਜਿਸ ਨੂੰ ਪਿਛਲੇ ਮਹੀਨੇ ਕੇਂਦਰੀ ਮੰਤਰੀ ਮੰਡਲ ਨੇ ਵੀ ਮਨਜ਼ੂਰੀ ਦੇ ਦਿੱਤੀ ਸੀ। ਸੋਮਵਾਰ ਦੀ ਰਾਤ ਨੂੰ ਪ੍ਰਕਾਸ਼ਤ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਕਿ ਰਾਸ਼ਟਰਪਤੀ ਨੇ ਐਚਆਰਡੀ ਮੰਤਰਾਲੇ ਦਾ ਨਾਂਅ ਬਦਲ ਕੇ ਸਿੱਖਿਆ ਮੰਤਰਾਲੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦਾ ਸਿਰਲੇਖ ਸਿੱਖਿਆ ਮੰਤਰਾਲੇ ਦੀ ਥਾਂ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਕੇਂਦਰੀ ਕੈਬਿਨੇਟ ਨੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦਾ ਨਾਂਅ ਬਦਲ ਕੇ ਸਿੱਖਿਆ ਮੰਤਰਾਲੇ ਕਰਨ ਦਾ ਫ਼ੈਸਲਾ ਕੀਤਾ ਸੀ। ਮੰਤਰੀ ਮੰਡਲ ਨੇ ਮੰਤਰਾਲੇ ਦੇ ਨਾਂਅ ਵਿੱਚ ਤਬਦੀਲੀ ਨੂੰ ਮਨਜ਼ੂਰੀ ਦੇ ਦਿੱਤੀ ਸੀ।