ਨਵੀਂ ਦਿੱਲੀ: ਕਿਸਾਨਾਂ ਦੇ ਭਾਰੀ ਵਿਰੋਧ ਦੇ ਵਿਚਕਾਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਬਿੱਲਾਂ 'ਤੇ ਮੋਹਰ ਲਗਾ ਦਿੱਤੀ ਹੈ। ਜਿਸ ਦੇ ਨਾਲ ਹੁਣ ਇਨ੍ਹਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਲੈ ਲਿਆ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ, ਹਰਿਆਣਾ ਸਣੇ ਕਈ ਥਾਵਾਂ 'ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਕਿਸਾਨਾਂ ਦਾ 24 ਸਤੰਬਰ ਤੋਂ ਲਗਾਤਾਰ ਰੇਲ ਰੋਕੋ ਅੰਦੋਲਨ ਜਾਰੀ ਹੈ। ਪੰਜਾਬ ਵਿੱਚ ਕਿਸਾਨ ਮੋਦੀ ਸਰਕਾਰ ਨੂੰ ਲਗਾਤਾਰ ਚਿਤਾਵਨੀਆਂ ਦੇ ਰਹੇ ਹਨ ਕਿ ਜੇਕਰ ਇਹ ਬਿੱਲ ਵਾਪਸ ਨਾ ਲਏ ਤਾਂ ਭਾਜਪਾ ਦੇ ਲੀਡਰਾਂ ਨੂੰ ਪਿੰਡਾਂ ਵਿੱਚ ਨਹੀਂ ਵੜ੍ਹਨ ਦਿੱਤਾ ਜਾਵੇਗੀ।