ਬੰਗਲੁਰੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕਾ 'ਚ ਦੋ ਦਿਨਾਂ ਦੌਰੇ 'ਤੇ ਗਏ ਹਨ ਤੇ ਦੂਜੇ ਦਿਨ ਦੇ ਦੌਰੇ 'ਤੇ ਉਹ ਬੈਂਗਲੁਰੂ ਵਿੱਚ ਸ਼ੁੱਕਰਵਾਰ ਨੂੰ ਇੰਡੀਅਨ ਸਾਇੰਸ ਕਾਂਗਰਸ ਦੇ 107ਵੇਂ ਸੈਸ਼ਨ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੇ ਆਪਣੀ ਇਸ ਯਾਤਰਾ ਦੇ ਪਹਿਲੇ ਦਿਨ ਵੀਰਵਾਰ ਨੂੰ ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ ਯੇਦੀਯੁਰੱਪਾ ਅਤੇ ਰਾਜਪਾਲ ਵਜੂਭਾਈ ਵਾਲਾ ਨਾਲ ਮੁਲਾਕਾਤ ਕੀਤੀ।
ਕਰਨਾਟਕਾ ਦੇ ਦੌਰੇ ਦੌਰਾਨ ਮੋਦੀ ਤੁਮਕੁਰ ਲਈ ਰਵਾਨਾ ਹੋਏ ਅਤੇ ਸਿੱਧਗੰਗਾ ਮਠ ਵੱਲ ਚੱਲੇ ਗਏ। ਜਿੱਥੇ ਉਨ੍ਹਾਂ ਨੇ ਸ਼ਿਵਕੁਮਾਰ ਸਵਾਮੀ ਜੀ ਦੀ ਯਾਦਗਾਰ 'ਚ ਅਜਾਇਬ ਘਰ ਦਾ ਨੀਂਹ ਪੱਥਰ ਰੱਖਣ ਲਈ ਇੱਕ ਤਖ਼ਤੀ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕ੍ਰਿਸ਼ੀ ਕਰਮਨ ਅਵਾਰਡ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਉਥੇ ਲੋਕਾਂ ਨੂੰ ਸੰਬੋਧਿਤ ਕੀਤਾ।