ਪੰਜਾਬ

punjab

ETV Bharat / bharat

'ਮਨ ਕੀ ਬਾਤ' 'ਚ ਜਨਤਾ ਨੂੰ ਸੰਬੋਧਨ ਕਰ ਰਹੇ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ 11 ਵਜੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਜਨਤਾ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ਦੇ ਜ਼ਰੀਏ ਮੋਦੀ ਚੀਨ ਨਾਲ ਯੁੱਧ ਦੀ ਸਥਿਤੀ ਵਿੱਚ ਆਮ ਲੋਕਾਂ ਨੂੰ ਆਪਣੀਆਂ ਤਿਆਰੀਆਂ ਬਾਰੇ ਭਰੋਸਾ ਦਵਾ ਸਕਦੇ ਹਨ।

ਜਨਤਾ ਨੂੰ ਸਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ
ਜਨਤਾ ਨੂੰ ਸਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

By

Published : Jun 28, 2020, 7:47 AM IST

Updated : Jun 28, 2020, 11:03 AM IST

ਨਵੀਂ ਦਿੱਲੀ: ਚੀਨ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ 11 ਵਜੇ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਜਨਤਾ ਨੂੰ ਸਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਚੀਨ ਨਾਲ ਚੱਲ ਰਹੇ ਟਕਰਾਅ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਦੋਸ਼ਾਂ ਨੂੰ ਲੈ ਕੇ ਆਮ ਲੋਕਾਂ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰ ਸਕਦੇ ਹਨ।

ਪੀਐਮ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਟਵਿੱਟਰ ਹੈਂਡਲ ‘ਤੇ ਖੁਦ ਆਮ ਲੋਕਾਂ ਨੂੰ ਐਤਵਾਰ ਸਵੇਰੇ 11 ਵਜੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਹੈ। ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਦੇ 66ਵੇਂ ਟੈਲੀਕਾਸਟ ਵਿੱਚ ਪ੍ਰਧਾਨ ਮੰਤਰੀ ਵੱਲੋਂ ਚੀਨ ਦੇ ਮੁੱਦੇ ਉੱਤੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਵੀ ਹੈ ਕਿਉਂਕਿ ਭਾਜਪਾ ਨੇ ਆਪਣੇ ਸਾਰੇ ਵਰਕਰਾਂ ਨੂੰ ਪ੍ਰੋਗਰਾਮ ਨੂੰ ਸੁਣਨ ਲਈ ਕਿਹਾ ਹੈ।

ਇਸ ਦੇ ਨਾਲ ਹੀ ਭਾਜਪਾ ਨੇ ਪ੍ਰੋਗਰਾਮ ਦੌਰਾਨ ਦਿੱਤੀ ਜਾ ਰਹੀ ਜਾਣਕਾਰੀ ਨੂੰ ਦੇਸ਼ ਵਾਸੀਆਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਕਾਰਕੁਨਾਂ ਨੂੰ ਸੌਂਪੀ ਹੈ। ਅਜਿਹੀ ਸਥਿਤੀ ਵਿੱਚ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ਦੇ ਜ਼ਰੀਏ ਮੋਦੀ ਚੀਨ ਨਾਲ ਯੁੱਧ ਦੀ ਸਥਿਤੀ ਵਿੱਚ ਆਮ ਲੋਕਾਂ ਨੂੰ ਆਪਣੀਆਂ ਤਿਆਰੀਆਂ ਬਾਰੇ ਭਰੋਸਾ ਦਵਾ ਸਕਦੇ ਹਨ। ਨਾਲ ਹੀ ਉਨ੍ਹਾਂ ਨੂੰ ਇਸ ਸੰਕਟ ਵਿੱਚ ਸਬਰ ਰੱਖਣ ਦੀ ਅਪੀਲ ਕੀਤੀ ਹੈ।

Last Updated : Jun 28, 2020, 11:03 AM IST

ABOUT THE AUTHOR

...view details