ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਮੋਦੀ ਨੇ ਟਵੀਟ ਕਰ ਕੇ ਕਿਹਾ, ‘ਮੈਂ ਅੱਜ ਸ਼ਾਮ ਛੇ ਵਜੇ ਰਾਸ਼ਟਰ ਨੂੰ ਸੰਦੇਸ਼ ਦੇਵਾਂਗਾ। ਤੁਸੀਂ ਜ਼ਰੂਰ ਜੁੜੋ।'
ਦੱਸਦਈਏ ਕਿ ਜਦੋਂ ਤੋਂ ਭਾਰਤ ਵਿੱਚ ਕੋਰੋਨਾ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਪ੍ਰਧਾਨ ਮੰਤਰੀ ਕਈ ਵਾਰ ਦੇਸ਼ ਦੇ ਨਾਮ ਸੰਦੇਸ਼ ਜਾਰੀ ਕਰ ਚੁੱਕੇ ਹਨ। ਉਨ੍ਹਾਂ ਨੇ ਇਸ ਦੀ ਸ਼ੁਰੂਆਤ ਮਾਰਚ ਮਹੀਨੇ ਵਿੱਚ ਕੀਤੀ ਸੀ ਅਤੇ 19 ਮਾਰਚ ਨੂੰ ਉਨ੍ਹਾਂ ਨੇ ਲੋਕਾਂ ਨੂੰ ਜਨਤਾ ਕਰਫ਼ਿਊ ਬਾਰੇ ਅਪੀਲ ਕੀਤੀ ਸੀ।